02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪਿੰਡ ਮੱਲ੍ਹਾ ਬੇਦੀਆਂ ਵਿਖੇ ਨਾਭ ਕੰਵਲ ਰਾਜਾ ਸਾਹਿਬ ਦੀ ਯਾਦ ਨੂੰ ਸਮਰਪਿਤ ਸਮਾਗਮ ਸਮਾਪਤ

ਔੜ/ਝਿੰਗੜਾਂ, 1 ਨਵੰਬਰ (ਕੁਲਦੀਪ ਸਿੰਘ ਝਿੰਗੜ)- ਨਾਭ ਕੰਵਲ ਰਾਜਾ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ ਉਨ੍ਹਾਂ ਦੇ ਧਾਰਮਿਕ ਅਸਥਾਨ ਕੁੱਲਾ ਸਾਹਿਬ ਪਿੰਡ ਮੱਲਾ ਬੇਦੀਆਂ ਦੀ ਪ੍ਰਬੰਧਕ ਕਮੇਟੀ ਵਲੋਂ ਦੇਸ਼ ਵਿਦੇਸ਼ ਵਿੱਚ ਵਸਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਚਾਰ ਦਿਨਾ ਧਾਰਮਿਕ ਸਮਾਗਮ ਸਮਾਪਤ ਹੋ ਗਿਆ। ਇਸ ਚੱਲੇ ਧਾਰਮਿਕ ਸਮਾਗਮ ਦੇ ਪਹਿਲੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

ਅਜੀਤ ਡੈਸਕ 02-11-2026
ਔੜ/ਝਿੰਗੜਾਂ, 1 ਨਵੰਬਰ (ਕੁਲਦੀਪ ਸਿੰਘ ਝਿੰਗੜ)- ਨਾਭ ਕੰਵਲ ਰਾਜਾ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ ਉਨ੍ਹਾਂ ਦੇ ਧਾਰਮਿਕ ਅਸਥਾਨ ਕੁੱਲਾ ਸਾਹਿਬ ਪਿੰਡ ਮੱਲਾ ਬੇਦੀਆਂ ਦੀ ਪ੍ਰਬੰਧਕ ਕਮੇਟੀ ਵਲੋਂ ਦੇਸ਼ ਵਿਦੇਸ਼ ਵਿੱਚ ਵਸਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਚਾਰ ਦਿਨਾ ਧਾਰਮਿਕ ਸਮਾਗਮ ਸਮਾਪਤ ਹੋ ਗਿਆ। ਇਸ ਚੱਲੇ ਧਾਰਮਿਕ ਸਮਾਗਮ ਦੇ ਪਹਿਲੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਦੂਜੇ ਦਿਨ ਸ੍ਰੀ ਅਖੰਡ ਪਾਠਾਂ ਦੀ ਲੜੀ ਅਰੰਭ ਤੇ ਨਿਸ਼ਾਨ ਸਾਹਿਬ ਨੂੰ ਚੋਲਾ ਪਹਿਨਾਇਆ ਗਿਆ। ਤੀਜੇ ਦਿਨ ਰਾਤਰੀ ਦੇ ਦੀਵਾਨ ਸਜਾਏ ਗਏ, ਜਿਸ ਵਿਚ ਵੱਖ-ਵੱਖ ਕੀਰਤਨੀ ਤੇ ਢਾਡੀ ਜਥਿਆਂ ਵਲੋਂ ਕੀਰਤਨ ਤੇ ਢਾਡੀ ਵਾਰਾਂ ਪੇਸ਼ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਚੌਥੇ ਦਿਨ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪੈਣ ਉਪਰੰਤ ਪੰਡਾਲ ਸਜਾਏ ਗਏ। ਜਿਸ ਵਿੱਚ ਭਾਈ ਪਲਵਿੰਦਰ ਸਿੰਘ ਕਾਹਲੋਂ ਦੇ ਕੀਰਤਨੀ ਜਥੇ, ਗਾਇਕ ਸੁਰਿੰਦਰ ਛਿੰਦਾ ਝਿੰਗੜਾਂ ਵਾਲਿਆਂ ਤੋਂ ਇਲਾਵਾ ਪੰਥ ਦੇ ਨਾਮਵਰ ਢਾਡੀ ਗਿਆਨੀ ਸਰੂਪ ਸਿੰਘ ਕਡਿਆਣਾ ਦੇ ਜਥੇ ਵਲੋਂ ਢਾਡੀ ਵਾਰਾਂ ਰਾਹੀਂ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੀ ਉਪਮਾ ਸੁਣਾ ਕੇ ਸਮਾਗਮ ਵਿੱਚ ਜੁੜ ਬੈਠੀਆਂ ਸੰਗਤਾਂ ਨੂੰ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੇ ਚਰਨਾਂ ਨਾਲ ਜੋੜਿਆ। ਸਟੇਜ ਸਕੱਤਰ ਜਸਵਿੰਦਰ ਸਿੰਘ ਖਾਲਸਾ ਵਲੋਂ ਸਮਾਗਮ ਵਿੱਚ ਪੁੱਜੀਆਂ ਸਮੂਹ ਸੰਗਤਾਂ ਤੇ ਸਹਿਯੋਗ ਦੇਣ ਵਾਲੇ ਸੇਵਾਦਾਰਾਂ ਦਾ ਪ੍ਰਬੰਧਕ ਕਮੇਟੀ ਦੀ ਤਰਫੋਂ ਧੰਨਵਾਦ ਕੀਤਾ। ਅੰਤ ਵਿੱਚ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਬੰਸ ਸਿੰਘ ਮੱਲਾ ਬੇਦੀਆਂ, ਗੁਰਜਿੰਦਰ ਸਿੰਘ ਹੈਪੀ, ਨਵਜੋਤ ਸਿੰਘ ਜੋਤੀ, ਸੋਢੀ ਸਿੰਘ ਬਾਂਗਲਾ, ਗੁਰਪ੍ਰੀਤ ਸਿੰਘ ਗੋਪੀ, ਦਲਜੀਤ ਸਿੰਘ, ਕੁਲਦੀਪ ਸਿੰਘ ਗਰਚਾ, ਜਸਕਰਨ ਸਿੰਘ, ਹਰਮੇਸ਼ ਮੇਸ਼ੀ, ਸ਼ਨੀ ਬਾਂਗਲਾ ਆਦਿ ਵਲੋਂ ਕੀਰਤਨੀ ਤੇ ਢਾਡੀ ਜਥਿਆਂ ਅਤੇ ਦਾਨੀ ਸੇਵਾਦਾਰਾਂ ਨੂੰ ਗੁਰੂ ਜੀ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਸਰਪੰਚ ਰਾਜਪ੍ਰੀਤ ਕੌਰ, ਹਰਨੇਕ ਸਿੰਘ ਨੇਕਾ ਸਾਬਕਾ ਸਰਪੰਚ, ਸੋਢੀ ਬਾਂਗਲਾ, ਕੰਨੂ, ਗੋਪੀ, ਜੋਤਾ, ਮੌਂਟੀ, ਸੁੱਖਾ ਵਾਹਦ, ਜਸਵਿੰਦਰ ਸਿੰਘ ਕਾਲਾ, ਰੇਸ਼ਮ ਸਿੰਘ, ਜਸਵਿੰਦਰ ਸਿੰਘ ਖਾਲਸਾ, ਜਸਕਰਨ ਸਿੰਘ, ਸਾਹਿਲ, ਰਕੇਸ਼ ਕੁਮਾਰ, ਦੀਪਾ ਪਟਿਆਲੀਆ, ਤਰਲੋਚਨ ਸਿੰਘ ਗਰਚਾ, ਰੌਮੀ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਬਹਿਰਾਮ ’ਚ ਭਗਵਾਨ ਮਹਾਂਰਿਸ਼ੀ ਵਾਲਮੀਕਿ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ ਅਗਲੀ ਖ਼ਬਰ ਗਊਸ਼ਾਲਾ ਪਿੰਡ ਆਦੋਆਣਾ ਵਿਖੇ ਸ੍ਰੀਮਦ ਭਾਗਵਤ ਕਥਾ ਦੇ ਸ਼ੁੱਭ ਆਰੰਭ ਮੌਕੇ ਸਜਾਈ ਸ਼ੋਭਾ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।