02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਤਿਉਹਾਰ ਪਿਆਰ ਦੀਆਂ ਤੰਦਾਂ ਨਾਲ ਸਮਾਜ ਤੇ ਭਾਈਚਾਰੇ ਨੂੰ ਜੋੜਦੇ ਹਨ-ਨੰਬਰਦਾਰ ਮਨਦੀਪ ਸਿੰਘ

ਬਹਿਰਾਮ, 1 ਨਵੰਬਰ (ਸਰਬਜੀਤ ਸਿੰਘ ਰਾਣਾ)-ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ, ਪੈਗੰਬਰਾਂ ਤੇ ਅਵਤਾਰਾਂ ਦੀ ਧਰਤੀ ਹੈ ਅਤੇ ਇਥੇ ਮਨਾਏ ਜਾਂਦੇ ਤਿਉਹਾਰ ਸਾਡੇ ਸਮਾਜ ਵਿਚ ਭਗਤੀ ਭਾਵ ਤੇ ਪਿਆਰ ਦੀਆਂ ਤੰਦਾਂ ਨਾਲ ਸਮਾਜ ਅਤੇ ਭਾਈਚਾਰੇ ਨੂੰ ਜੋੜ ਕੇ ਰੱਖਦੇ ਹਨ। ਇਹ ਪ੍ਰਗਟਾਵਾ ਸਮਾਜ ਸੇਵੀ ਨੰਬਰਦਾਰ ਮਨਦੀਪ ਸਿੰਘ ਸਿੱਧੂ ਤਲਵੰਡੀ ਜੱਟਾਂ ਨੇ ਇਥੇ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 02-11-2026
ਬਹਿਰਾਮ, 1 ਨਵੰਬਰ (ਸਰਬਜੀਤ ਸਿੰਘ ਰਾਣਾ)-ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ, ਪੈਗੰਬਰਾਂ ਤੇ ਅਵਤਾਰਾਂ ਦੀ ਧਰਤੀ ਹੈ ਅਤੇ ਇਥੇ ਮਨਾਏ ਜਾਂਦੇ ਤਿਉਹਾਰ ਸਾਡੇ ਸਮਾਜ ਵਿਚ ਭਗਤੀ ਭਾਵ ਤੇ ਪਿਆਰ ਦੀਆਂ ਤੰਦਾਂ ਨਾਲ ਸਮਾਜ ਅਤੇ ਭਾਈਚਾਰੇ ਨੂੰ ਜੋੜ ਕੇ ਰੱਖਦੇ ਹਨ। ਇਹ ਪ੍ਰਗਟਾਵਾ ਸਮਾਜ ਸੇਵੀ ਨੰਬਰਦਾਰ ਮਨਦੀਪ ਸਿੰਘ ਸਿੱਧੂ ਤਲਵੰਡੀ ਜੱਟਾਂ ਨੇ ਇਥੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਦਿਵਾਲੀ ਦਾ ਤਿਉਹਾਰ ਰੌਸ਼ਨੀਆਂ ਦਾ ਤਿਉਹਾਰ ਹੈ ਤੇ ਆਓ ਅਸੀਂ ਸਾਰੇ ਇਸ ਤਿਉਹਾਰ ’ਤੇ ਮਨਾਂ ਵਿਚੋਂ ਵੈਰ-ਵਿਰੋਧ, ਈਰਖਾ ਤੇ ਖੁਦਗਰਜ਼ੀ ਵਰਗੇ ਹਨੇਰਿਆਂ ਨੂੰ ਗਿਆਨ ਤੇ ਪਿਆਰ ਦੇ ਚਾਨਣਾਂ ਨਾਲ ਆਪਣੇ ਆਲੇ ਦੁਆਲੇ ਨੂੰ ਰੌਸ਼ਨ ਕਰੀਏ। ਸਾਨੂੰ ਸਭ ਨੂੰ ਸਾਡੇ ਗੁਰੂਆਂ, ਪੀਰਾਂ, ਰਿਸ਼ੀਆਂ, ਮੁਨੀਆਂ ਤੇ ਅਵਤਾਰਾਂ ਦਾ ਵੀ ਇਹ ਸਾਂਝਾ ਉਪਦੇਸ਼ ਹੈ। ਉਨ੍ਹਾਂ ਕਿਹਾ ਕਿ ਸਾਨੂੰ ਗੰਧਲੇ ਹੋ ਚੁੱਕੇ ਵਾਤਾਵਰਨ ਨੂੰ ਬਚਾਉਣ ਲਈ ਪਟਾਕਿਆਂ ਦੀ ਵਰਤੋਂ ਨੂੰ ਘੱਟ ਕਰਕੇ ਗਰੀਨ ਦਿਵਾਲੀ ਮਨਾਉਣੀ ਚਾਹੀਦੀ ਹੈ। ਇਸ ਮੌਕੇ ਅਮਰਜੀਤ ਸਿੰਘ ਕਲਸੀ, ਲਖਵਿੰਦਰ ਸਿੰਘਾ ਲੱਖਾ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਵਾਮੀ ਗਿਆਨ ਨਾਥ ਫੱਕਰ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਮੁੜ ਤੋਂ ਉਮੀਦਵਾਰ ਬਣਾਉਣ ’ਤੇ ‘ਆਪ’ ਆਗੂਆਂ ਤੇ ਵਰਕਰਾਂ ਵਲੋਂ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।