03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਨਵੰਬਰ 1984 ’ਚ ਕਾਂਗਰਸ ਵਲੋਂ ਮਿਥ ਕੇ ਕੀਤੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਅੱਜ ਤੱਕ ਪੂਰਾ ਇਨਸਾਫ਼ ਨਹੀਂ ਮਿਲਿਆ -ਜਥੇਦਾਰ ਖਾਲਸਾ

ਮਜਾਰੀ/ਸਾਹਿਬਾ, 2 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਮੈਂਬਰ ਐੱਸ. ਜੀ.

ਅਜੀਤ ਡੈਸਕ 03-11-2026
ਮਜਾਰੀ/ਸਾਹਿਬਾ, 2 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਮੈਂਬਰ ਐੱਸ.ਜੀ.ਪੀ.ਸੀ ਨੇ ਨਵੰਬਰ 1984 ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕਾਂਗਰਸ ਵਲੋਂ ਸਿੱਖਾਂ ਦੇ ਮਿਥ ਕੇ ਕੀਤੇ ਕਤਲੇਆਮ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਦਰਦਨਾਕ ਘਟਨਾ ਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਨਵੰਬਰ 1984 ਵਿੱਚ ਪੂਰੇ ਭਾਰਤ ’ਚ ਸਿੱਖਾਂ ਨੂੰ ਨਿਸ਼ਾਨਾ ਬਣਾ ਕੇ ਕੀਤੀਆਂ ਗਈਆਂ ਹਿੰਸਕ ਘਟਨਾਵਾਂ ਨੇ ਹਜ਼ਾਰਾਂ ਪਰਿਵਾਰਾਂ ਦੀ ਜ਼ਿੰਦਗੀ ਉਜਾੜ ਕੇ ਰੱਖ ਦਿੱਤੀ ਸੀ। ਕਈ ਪਰਿਵਾਰਾਂ ਨੇ ਆਪਣੇ ਪਰਿਵਾਰਕ ਮੈਂਬਰ ਗੁਆਏ ਅਤੇ ਅਨੇਕਾਂ ਲੋਕਾਂ ਨੂੰ ਘਰ-ਬਾਰ ਛੱਡਣ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਇਸ ਕਤਲੇਆਮ ਨੂੰ ਵਾਪਰਿਆਂ ਕਈ ਦਹਾਕੇ ਬੀਤ ਜਾਣ ਦੇ ਬਾਵਜੂਦ ਪੀੜਤ ਪਰਿਵਾਰਾਂ ਨੂੰ ਪੂਰਾ ਇਨਸਾਫ਼ ਨਹੀਂ ਮਿਲ ਸਕਿਆ। ਉਨ੍ਹਾਂ ਕਿਹਾ ਕਿ ਨਵੰਬਰ 1984 ਦਾ ਸਿੱਖ ਕਤਲੇਆਮ ਜਿੱਥੇ ਕਾਂਗਰਸ ਦੇ ਮੱਥੇ ‘ਤੇ ਇੱਕ ਕਲੰਕ ਹੈ, ਉਥੇ ਇਤਿਹਾਸ ਦਾ ਅਜਿਹਾ ਦੁਖਦਾਈ ਅਧਿਆਇ ਹੈ, ਜਿਸ ਨੂੰ ਯਾਦ ਰੱਖਣਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਬਾਰੇ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ, ਤਾਂ ਜੋ ਭਵਿੱਖ ਵਿੱਚ ਕਿਸੇ ਵੀ ਧਰਮ ਜਾਂ ਭਾਈਚਾਰੇ ਨਾਲ ਅਜਿਹੀ ਘਟਨਾ ਮੁੜ ਨਾ ਵਾਪਰੇ।
ਪਿਛਲੀ ਖ਼ਬਰ ਸਹੂੰਗੜਾ ਤੋਂ ਲੈ ਕੇ ਸੜੋਆ ਤੱਕ ਸੜਕ ’ਤੇ ਲੁੱਕ ਪਾਉਣ ਦੀ ਮੰਗ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਐਸ.ਸੀ ਵਿੰਗ ਆਉਂਦੀਂਆਂ ਵਿਧਾਨ ਸਭਾ ਚੋਣਾਂ ’ਚ ਅਹਿਮ ਭੂਮਿਕਾ ਨਿਭਾਏਗਾ-ਕਟਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।