ਅਲੀਪੁਰ ਵਿਖੇ ਲਗਾਏ ਅੱਖਾਂ ਦੇ ਮੁਫ਼ਤ ਕੈਂਪ ’ਚ 300 ਤੋਂ ਵਧੇਰੇ ਮਰੀਜ਼ਾਂ ਦੀ ਜਾਂਚ
ਗੜ੍ਹਸ਼ੰਕਰ, 2 ਨਵੰਬਰ (ਧਾਲੀਵਾਲ)-ਪਿੰਡ ਅਲੀਪੁਰ ਵਿਖੇ ਅਮਰੀਕਾ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਯੂਨਾਈਟਿਡ ਸਿੱਖ ਮਿਸ਼ਨ ਦੇ ਸਹਿਯੋਗ ਨਾਲ ਪ੍ਰਬੰਧਕ ਸਰਦਾਰ ਹਰਭਜਨ ਸਿੰਘ, ਬਲਵੀਰ ਸਿੰਘ, ਸੋਢੀ ਸਿੰਘ, ਮੱਖਣ ਸਿੰਘ ਪੰਚ, ਨਛੱਤਰ ਸਿੰਘ, ਬਲਜੀਤ ਸਿੰਘ ਨੰਬਰਦਾਰ, ਸਰਬਜੀਤ ਸਿੰਘ, ਜਥੇਦਾਰ ਬੂਟਾ ਸਿੰਘ ਅਲੀਪੁਰ ਦੀ ਅਗਵਾਈ ਹੇਠ ਮਨਦੀਪ ਆਈਜ਼ ਹੋਸਪੀਟਲ ਨਵਾਂਸ਼ਹਿਰ ਦੇ ਤਕਨੀਕੀ ਸਹਿਯੋਗ ਨਾਲ ਅੱਖਾਂ ਦੀ ਜਾਂਚ, ਮੁਫ਼ਤ ਦਵਾਈਆਂ ਤੇ ਐਨਕਾਂ ਦੀ ਵੰਡ ਲਈ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ। ਕੈਂਪ ਵਿਚ 301 ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ 43 ਮਰੀਜ਼ ਆਪ੍ਰੇਸ਼ਨ ਲਈ ਚੁਣੇ ਗਏ।
ਗੜ੍ਹਸ਼ੰਕਰ, 2 ਨਵੰਬਰ (ਧਾਲੀਵਾਲ)-ਪਿੰਡ ਅਲੀਪੁਰ ਵਿਖੇ ਅਮਰੀਕਾ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਯੂਨਾਈਟਿਡ ਸਿੱਖ ਮਿਸ਼ਨ ਦੇ ਸਹਿਯੋਗ ਨਾਲ ਪ੍ਰਬੰਧਕ ਸਰਦਾਰ ਹਰਭਜਨ ਸਿੰਘ, ਬਲਵੀਰ ਸਿੰਘ, ਸੋਢੀ ਸਿੰਘ, ਮੱਖਣ ਸਿੰਘ ਪੰਚ, ਨਛੱਤਰ ਸਿੰਘ, ਬਲਜੀਤ ਸਿੰਘ ਨੰਬਰਦਾਰ, ਸਰਬਜੀਤ ਸਿੰਘ, ਜਥੇਦਾਰ ਬੂਟਾ ਸਿੰਘ ਅਲੀਪੁਰ ਦੀ ਅਗਵਾਈ ਹੇਠ ਮਨਦੀਪ ਆਈਜ਼ ਹੋਸਪੀਟਲ ਨਵਾਂਸ਼ਹਿਰ ਦੇ ਤਕਨੀਕੀ ਸਹਿਯੋਗ ਨਾਲ ਅੱਖਾਂ ਦੀ ਜਾਂਚ, ਮੁਫ਼ਤ ਦਵਾਈਆਂ ਤੇ ਐਨਕਾਂ ਦੀ ਵੰਡ ਲਈ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ। ਕੈਂਪ ਵਿਚ 301 ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ 43 ਮਰੀਜ਼ ਆਪ੍ਰੇਸ਼ਨ ਲਈ ਚੁਣੇ ਗਏ। ਕੈਂਪ ਵਿਚ ਰਾਜ ਕੁਮਾਰ, ਸੁਦਾਗਰ ਸਿੰਘ, ਨਛੱਤਰ ਸਿੰਘ, ਦਿਲਾਵਰ ਸਿੰਘ, ਦਲਬੀਰ ਸਿੰਘ ਪੰਚ, ਜਸਵੀਰ ਸਿੰਘ ਪੁਰਖੋਵਾਲ, ਦਲਜੀਤ ਸਿੰਘ ਬੈਂਸ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਯੂਨਾਈਟਿਡ ਸਿੱਖ ਮਿਸ਼ਨ ਵਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਨਿਸ਼ਕਾਮ ਸੇਵਾ ਦੇ ਕਾਰਜਾਂ ਦੀ ਸ਼ਲਾਘਾ ਕੀਤੀ ਤੇ ਦੱਸਿਆ ਕਿ ਸੰਸਥਾ ਵਲੋਂ ਹਜ਼ਾਰਾਂ ਲੋੜਵੰਦ ਲੋਕਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਤੇ ਐਨਕਾਂ ਮੁਹੱਈਆ ਕਰਵਾਉਣ ਅਤੇ ਲੋੜਵੰਦਾਂ ਦੇ ਮੁਫ਼ਤ ਆਪ੍ਰੇਸ਼ਨ ਕਰਵਾਉਣ ਦੇ ਕਾਰਜ ਦੀ ਵੀ ਸ਼ਲਾਘਾ ਕੀਤੀ। ਪ੍ਰਬੰਧਕਾਂ ਨੇ ਕਿਹਾ ਕਿ ਲੋੜਵੰਦ ਵਿਅਕਤੀ ਦੀਆਂ ਅੱਖਾਂ ਦੀ ਰੌਸ਼ਨੀ ਵਾਪਸ ਲਿਆਉਣ ਤੋਂ ਵੱਡੀ ਕੋਈ ਸੇਵਾ ਨਹੀਂ ਹੋ ਸਕਦੀ। ਪਿੰਡ ਵਾਸੀਆਂ ਨੇ ਯੂਨਾਈਟਿਡ ਸਿੱਖ ਮਿਸ਼ਨ ਦੇ ਅਹੁਦੇਦਾਰਾਂ, ਮੈਂਬਰਾਂ ਤੇ ਸੇਵਾਦਾਰਾਂ ਦੇ ਜਜ਼ਬੇ ਦੀ ਸ਼ਲਾਘਾ ਕਰਦਿਆਂ ਕੈਂਪ ਵਿਚ ਪਹੁੰਚੇ ਮਰੀਜ਼ਾਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ।