03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸੰਤ ਬਾਬਾ ਪ੍ਰੇਮ ਸਿੰਘ ਦਾ ਜਨਮ ਦਿਹਾੜਾ ਮਨਾਇਆ

ਮੁਕੇਰੀਆਂ, 2 ਨਵੰਬਰ (ਰਾਮਗੜ੍ਹੀਆ)-ਬੀ. ਐੱਸ.

ਅਜੀਤ ਡੈਸਕ 03-11-2026
ਮੁਕੇਰੀਆਂ, 2 ਨਵੰਬਰ (ਰਾਮਗੜ੍ਹੀਆ)-ਬੀ.ਐੱਸ.ਪੀ.ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ ਜਿਸ ’ਚ ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਸ਼ਬਦ ਕੀਰਤਨ ਦਾ ਉਚਾਰਨ ਕੀਤਾ ਗਿਆ। ਇਸ ਮੌਕੇ ਸਕੂਲ ਕਮੇਟੀ ਦੇ ਪ੍ਰਧਾਨ ਗੁਰਦਿਆਲ ਸਿੰਘ ਵਲੋਂ ਸੰਤ ਬਾਬਾ ਪ੍ਰੇਮ ਸਿੰਘ ਦੇ ਜੀਵਨ ਬਾਰੇ ਵਿਸਥਾਰ ਨਾਲ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਸੰਤ ਬਾਬਾ ਪ੍ਰੇਮ ਸਿੰਘ ਇਕ ਮਹਾਨ ਤਪੱਸਵੀ ਅਤੇ ਵਿੱਦਿਆ ਦਾਨੀ ਸਨ। ਉਨ੍ਹਾਂ ਜ਼ਿਕਰ ਕੀਤਾ ਕਿ ਸੰਤ ਜੀ 1947 ਦੀ ਵੰਡ ਤੋਂ ਪਹਿਲਾਂ ਇਹ ਸਕੂਲ ਪਾਕਿਸਤਾਨ ਵਿਚ ਖ਼ੋਲ ਚੁੱਕੇ ਸਨ। ਉਨ੍ਹਾਂ ਨੇ ਇਸ ਦੇ ਨਾਲ-ਨਾਲ ਕਈ ਕਾਲਜ ਅਤੇ ਹੋਰ ਸਕੂਲ ਵੀ ਅਰੰਭ ਕੀਤੇ ਜੋ ਕਿ ਆਜ਼ਾਦੀ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿਚ ਸਥਾਪਤ ਹੋਏ। ਇਸ ਮੌਕੇ ਪ੍ਰਿੰਸੀਪਲ ਲਖਵਿੰਦਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸਕੂਲ ਦੇ ਦਾਨੀ ਸੱਜਣਾਂ ਦਾ ਸਕੂਲ ਪ੍ਰਧਾਨ ਗੁਰਦਿਆਲ ਸਿੰਘ ਵਲੋਂ ਸਿਰੋਪਾਉ ਪਾ ਕੇ ਧੰਨਵਾਦ ਕੀਤਾ ਗਿਆ। ਇਸ ਮੌਕੇ ’ਤੇ ਦਾਨੀ ਸੱਜਣ ਅਮਰੀਕ ਸਿੰਘ, ਜਸਵੰਤ ਸਿੰਘ, ਕਿਰਪਾਲ ਸਿੰਘ, ਕੁਲਵਿੰਦਰ ਸਿੰਘ, ਗੁਰਦਿਆਲ ਸਿੰਘ, ਗੁਰੂ ਨਾਨਕ ਗਰਲਜ਼ ਸਕੂਲ ਮੁਕੇਰੀਆਂ, ਨਿਰਮਲ ਸਿੰਘ, ਸਵ. ਲੈਫ਼ਟੀਨੈਂਟ ਗੁਰਬੀਰ ਦੇ ਪਰਿਵਾਰਕ ਮੈਂਬਰ, ਰਮੇਸ਼ ਸ਼ਰਮਾ ਅਤੇ ਹੋਰ ਦਾਨੀ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਬੰਗੜ ਜਠੇਰਿਆਂ ਦਾ ਮੇਲਾ 9 ਨੂੰ ਅਗਲੀ ਖ਼ਬਰ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਕੌਰ ਵਲੋਂ ਸਕੂਲਾਂ ਦਾ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।