04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਵਲੋਂ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦਾ ਦੌਰਾ

ਨਵਾਂਸ਼ਹਿਰ, 3 ਨਵੰਬਰ (ਜਸਬੀਰ ਸਿੰਘ ਨੂਰਪਰ) -ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦਾ ਦੌਰਾ ਕਰਕੇ ਹਸਪਤਾਲ ਦੇ ਸਮੁੱਚੇ ਕੰਮਕਾਜ, ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਉਪਲਬਧ ਸਿਹਤ ਸਹੂਲਤਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ।

ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਜ਼ਿਲ੍ਹਾ ਹਸਪਤਾਲ ਦਾ ਦੌਰਾ ਕਰਨ ਸਮੇਂ। ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਵਲੋਂ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦਾ ਦੌਰਾ ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ 04-11-2026

ਨਵਾਂਸ਼ਹਿਰ, 3 ਨਵੰਬਰ (ਜਸਬੀਰ ਸਿੰਘ ਨੂਰਪਰ) -ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦਾ ਦੌਰਾ ਕਰਕੇ ਹਸਪਤਾਲ ਦੇ ਸਮੁੱਚੇ ਕੰਮਕਾਜ, ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਉਪਲਬਧ ਸਿਹਤ ਸਹੂਲਤਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਦੌਰੇ ਦੌਰਾਨ ਉਨ੍ਹਾਂ ਨੇ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦੀ ਕਾਰਜਪ੍ਰਣਾਲੀ ਦਾ ਨਿਰੀਖਣ ਕੀਤਾ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਗੁਣਵੱਤਾ ਤੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਆਮ ਲੋਕਾਂ ਨੂੰ ਸਮੇਂ ਸਿਰ, ਸੁਚੱਜੀਆਂ, ਪਹੁੰਚਯੋਗ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਮਰੀਜ਼ਾਂ ਦੀ ਸਹੂਲਤ ਅਤੇ ਸੰਤੁਸ਼ਟੀ ਨੂੰ ਸਿਹਤ ਸੇਵਾਵਾਂ ਦੇ ਕੇਂਦਰ ਵਿੱਚ ਰੱਖਣ ਦੀ ਲੋੜ’ ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ (ਐੱਸ.ਐੱਮ.ਓ.) ਡਾ. ਅਜੇ ਬਸਰਾ, ਡਾ. ਮਨਪ੍ਰੀਤ ਕੌਰ ਅਤੇ ਹਸਪਤਾਲ ਦਾ ਹੋਰ ਸਟਾਫ਼ ਉਨ੍ਹਾਂ ਦੇ ਨਾਲ ਮੌਜੂਦ ਸੀ। ਉਨ੍ਹਾਂ ਨੇ ਸਿਵਲ ਸਰਜਨ ਨੂੰ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣੂੰ ਕਰਵਾਇਆ। ਇਸ ਦੌਰੇ ਦਾ ਮੁੱਖ ਮੰਤਵ ਹਸਪਤਾਲ ਵਿੱਚ ਸਿਹਤ ਸੇਵਾਵਾਂ ਦੇ ਮਿਆਰ ਦਾ ਮੁਲਾਂਕਣ ਕਰਨਾ ਅਤੇ ਆਮ ਲੋਕਾਂ ਦੇ ਹਿੱਤ ਵਿੱਚ ਹਸਪਤਾਲ ਦੇ ਕੰਮਕਾਜ ਨੂੰ ਹੋਰ ਸੁਚਾਰੂ, ਪ੍ਰਭਾਵਸ਼ਾਲੀ ਅਤੇ ਲੋਕ-ਪੱਖੀ ਬਣਾਉਣਾ ਸੀ।

ਪਿਛਲੀ ਖ਼ਬਰ ਮਾਲਵਿੰਦਰ ਸਿੰਘ ਕੰਗ ਵਲੋਂ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੀ ਸਮੀਖਿਆ ਅਗਲੀ ਖ਼ਬਰ 253 ਅਧਿਆਪਕਾਂ ਦੀਆਂ ਸੇਵਾਵਾਂ ਖਤਮ ਕਰਨ ਦੇ ਵਿਰੋਧ ’ਚ ਸਰਕਾਰ ਦੀ ਅਰਥੀ ਫੂਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।