04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਵਰਿਆਮ ਨੇ ਬੰਸੀ ਲਾਲ ਗੁੱਜਰ ਨਾਲ ਮੁਲਾਕਾਤ ਕਰਕੇ ਕੀਤਾ ਸਨਮਾਨਿਤ

ਜਾਡਲਾ, 3 ਨਵੰਬਰ (ਹਰਕੰਵਲ ਸਿੰਘ ਕੌਲਗੜ੍ਹ)-ਪੰਜਾਬ ਦੀ ਕਿਸਾਨੀ ਨੂੰ ਆਰਥਿਕ ਸੰਕਟ ’ਚੋਂ ਕੱਢਣ ਅਤੇ ਕਿਸਾਨਾਂ ਨੂੰ ਬਦਲਵੀਂ ਖੇਤੀ ਵੱਲ ਉਤਸ਼ਾਹਿਤ ਕਰਨ ਲਈ ਸਰਕਾਰ ਨੂੰ ਠੋਸ ਤੇ ਸਾਰਥਕ ਉਪਰਾਲੇ ਕਰਨੇ ਚਾਹੀਦੇ ਹਨ। ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਵਰਿਆਮ ਨੇ ਚੰਡੀਗੜ੍ਹ ਵਿਖੇ ਕਿਸਾਨ ਮੋਰਚਾ ਦੇ ਕੌਮੀ ਪ੍ਰਧਾਨ ਬੰਸੀ ਲਾਲ ਗੁੱਜਰ ਨਾਲ ਮੁਲਾਕਾਤ ਦੌਰਾਨ ਕੀਤਾ।

ਅਜੀਤ ਡੈਸਕ 04-11-2026
ਜਾਡਲਾ, 3 ਨਵੰਬਰ (ਹਰਕੰਵਲ ਸਿੰਘ ਕੌਲਗੜ੍ਹ)-ਪੰਜਾਬ ਦੀ ਕਿਸਾਨੀ ਨੂੰ ਆਰਥਿਕ ਸੰਕਟ ’ਚੋਂ ਕੱਢਣ ਅਤੇ ਕਿਸਾਨਾਂ ਨੂੰ ਬਦਲਵੀਂ ਖੇਤੀ ਵੱਲ ਉਤਸ਼ਾਹਿਤ ਕਰਨ ਲਈ ਸਰਕਾਰ ਨੂੰ ਠੋਸ ਤੇ ਸਾਰਥਕ ਉਪਰਾਲੇ ਕਰਨੇ ਚਾਹੀਦੇ ਹਨ। ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਵਰਿਆਮ ਨੇ ਚੰਡੀਗੜ੍ਹ ਵਿਖੇ ਕਿਸਾਨ ਮੋਰਚਾ ਦੇ ਕੌਮੀ ਪ੍ਰਧਾਨ ਬੰਸੀ ਲਾਲ ਗੁੱਜਰ ਨਾਲ ਮੁਲਾਕਾਤ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਬੰਸੀ ਲਾਲ ਗੁੱਜਰ ਨੂੰ ਸਨਮਾਨਿਤ ਕੀਤਾ ਅਤੇ ਪੰਜਾਬ ਆਉਣ ’ਤੇ ਧੰਨਵਾਦ ਵੀ ਕੀਤਾ। ਮੁਲਾਕਾਤ ਦੌਰਾਨ ਪੰਜਾਬ ਦੇ ਤਾਜ਼ਾ ਹਾਲਾਤ, ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਜਸਵੰਤ ਸਿੰਘ ਵਰਿਆਮ ਨੇ ਕਿਹਾ ਕਿ ਵੱਧ ਰਹੀਆਂ ਖੇਤੀ ਲਾਗਤਾਂ ਅਤੇ ਰਵਾਇਤੀ ਫ਼ਸਲੀ ਚੱਕਰ ’ਤੇ ਨਿਰਭਰਤਾ ਕਾਰਨ ਕਿਸਾਨਾਂ ਦੀ ਆਰਥਿਕ ਹਾਲਤ ਪ੍ਰਭਾਵਿਤ ਹੋ ਰਹੀ ਹੈ। ਇਸ ਲਈ ਕਿਸਾਨਾਂ ਨੂੰ ਬਦਲਵੇਂ ਖੇਤੀ ਮਾਡਲ ਅਪਣਾਉਣ ਲਈ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ।
ਪਿਛਲੀ ਖ਼ਬਰ ਪੰਜਾਬ ਪੱਧਰੀ ਗੁਰਮਤਿ ਤੇ ਸੰਗੀਤਕ ਮੁਕਾਬਲਿਆਂ ’ਚ ਰਾਜਾ ਸਾਹਿਬ ਪਬਲਿਕ ਸਕੂਲ ਝਿੰਗੜਾਂ ਦੇ ਬੱਚਿਆਂ ਨੇ ਮੱਲਾਂ ਮਾਰੀਆਂ ਅਗਲੀ ਖ਼ਬਰ ਬੈਲ ਗੱਡੀਆਂ ਦੀਆਂ ਦੌੜਾਂ ’ਚ ਪਿੰਡ ਮਹਿੰਦਪੁਰ ਦੀ ਬਲਦਾਂ ਦੀ ਜੋੜੀ ਨੇ ਸਕੂਟਰੀ ਜਿੱਤ ਕੇ ਪਿੰਡ ਦਾ ਨਾਂਅ ਕੀਤਾ ਰੌਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।