ਅਗਲੀ ਵਾਰ ਵੀ ਪੰਜਾਬ ’ਚ ਮੁੜ ‘ਆਪ’ ਦੀ ਸਰਕਾਰ ਬਣੇਗੀ-ਡਾ. ਸੁੱਧਾ ਮਾਜਰਾ
ਕਾਠਗੜ੍ਹ, 3 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਬਲਾਚੌਰ ਹਲਕੇ ਦੇ ਸੀਨੀਅਰ ਆਗੂ ਅਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਡਾਕਟਰ ਨਰੇਸ਼ ਕੁਮਾਰ ਸੁੱਧਾ ਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਅਗਲੀ ਵਾਰ ਵੀ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ 100 ਤੋਂ ਵੱਧ ਸੀਟਾਂ ਜਿੱਤ ਕੇ ਨਵਾਂ ਰਿਕਾਰਡ ਕਾਇਮ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋ ਰਿਹਾ ਚਹੁੰ-ਪੱਖੀ ਵਿਕਾਸ, ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਅਤੇ ਲੋਕ ਭਲਾਈ ਨੀਤੀਆਂ ਤੋਂ ਪੰਜਾਬ ਦੀ ਜਨਤਾ ਬਹੁਤ ਖੁਸ਼ ਅਤੇ ਸੰਤੁਸ਼ਟ ਹੈ।
ਅਜੀਤ ਡੈਸਕ
04-11-2026