05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸਰਕਾਰੀ ਸਕੂਲ ਮੁਕੰਦਪੁਰ ਦੇ ਵਿਦਿਆਰਥੀਆਂ ਵਲੋਂ ਹਸਪਤਾਲ ਢਾਹਾਂ ਕਲੇਰਾਂ ਤੇ ਕਾਲਜ ਦਾ ਵਿੱਦਿਅਕ ਦੌਰਾ

ਮੁਕੰਦਪੁਰ, 4 ਨਵੰਬਰ (ਅਮਰੀਕ ਸਿੰਘ ਢੀਂਡਸਾ) - ਪੀ. ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁਕੰਦਪੁਰ ਦੇ +2 ਸਾਇੰਸ ਗਰੁੱਪ ਦੇ ਵਿਦਿਆਰਥੀਆਂ ਵੱਲੋਂ ਗੁਰੂ ਨਾਨਕ ਨਰਸਿੰਗ ਕਾਲਜ ਅਤੇ ਹਸਪਤਾਲ, ਢਾਹਾਂ ਕਲੇਰਾਂ ਦਾ ਵਿੱਦਿਅਕ ਦੌਰਾ ਕੀਤਾ ਗਿਆ।

ਅਜੀਤ ਡੈਸਕ 05-11-2026
ਮੁਕੰਦਪੁਰ, 4 ਨਵੰਬਰ (ਅਮਰੀਕ ਸਿੰਘ ਢੀਂਡਸਾ) - ਪੀ.ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁਕੰਦਪੁਰ ਦੇ +2 ਸਾਇੰਸ ਗਰੁੱਪ ਦੇ ਵਿਦਿਆਰਥੀਆਂ ਵੱਲੋਂ ਗੁਰੂ ਨਾਨਕ ਨਰਸਿੰਗ ਕਾਲਜ ਅਤੇ ਹਸਪਤਾਲ, ਢਾਹਾਂ ਕਲੇਰਾਂ ਦਾ ਵਿੱਦਿਅਕ ਦੌਰਾ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮੈਡੀਕਲ ਖੇਤਰ ਦੀਆਂ ਵੱਖ-ਵੱਖ ਸਿੱਖਿਆਵਾਂ, ਕੋਰਸਾਂ ਅਤੇ ਰੋਜ਼ਗਾਰ ਦੇ ਮੌਕਿਆਂ ਬਾਰੇ ਜਾਣੂੰ ਕਰਵਾਉਣਾ ਸੀ। ਇਸ ਮੌਕੇ ਕਾਲਜ ਅਤੇ ਹਸਪਤਾਲ ਦੇ ਮਾਹਿਰਾਂ ਵੱਲੋਂ ਵਿਦਿਆਰਥੀਆਂ ਨੂੰ +2 ਸਾਇੰਸ ਤੋਂ ਬਾਅਦ ਕੀਤੇ ਜਾ ਸਕਣ ਵਾਲੇ ਵੱਖ-ਵੱਖ ਕੋਰਸਾਂ ਜਿਵੇਂ ਕਿ ਬੀ.ਐੱਸ.ਸੀ. ਨਰਸਿੰਗ, ਜੀ.ਐੱਨ.ਐੱਮ., ਏ.ਐੱਨ.ਐੱਮ. ਅਤੇ ਮੈਡੀਕਲ ਖੇਤਰ ਨਾਲ ਸਬੰਧਤ ਹੋਰ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਦਾਖ਼ਲਾ ਪ੍ਰਕਿਰਿਆ, ਯੋਗਤਾ ਅਤੇ ਭਵਿੱਖ ਵਿੱਚ ਰੋਜ਼ਗਾਰ ਦੀਆਂ ਸੰਭਾਵਨਾਵਾਂ ਬਾਰੇ ਵੀ ਚਾਨਣਾ ਪਾਇਆ ਗਿਆ। ਵਿਦਿਆਰਥੀਆਂ ਨੂੰ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਅਤੇ ਕੰਮਕਾਜ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ ਗਿਆ । ਇਸ ਦੌਰਾਨ ਉਨ੍ਹਾਂ ਨੂੰ ਰੇਡੀਓਲੋਜੀ, ਸੀ.ਟੀ. ਸਕੈਨ, ਐਕਸ-ਰੇ ਅਤੇ ਹੋਰ ਮੈਡੀਕਲ ਲੈਬਾਰਟਰੀਆਂ ਦਾ ਦੌਰਾ ਕਰਵਾਇਆ ਗਿਆ। ਵਿਦਿਆਰਥੀਆਂ ਨੇ ਇਨ੍ਹਾਂ ਵਿਭਾਗਾਂ ਵਿੱਚ ਵਰਤੀਆਂ ਜਾਂਦੀਆਂ ਆਧੁਨਿਕ ਮੈਡੀਕਲ ਮਸ਼ੀਨਾਂ ਅਤੇ ਜਾਂਚ ਪ੍ਰਕਿਰਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਨਾਲ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਜਾਣਕਾਰੀ ਹਾਸਲ ਕਰਨ ਦਾ ਮੌਕਾ ਮਿਲਿਆ। ਇਸ ਮੌਕੇ ਵਿਦਿਆਰਥੀਆਂ ਲਈ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਕਿਸ਼ਨ ਖਟਕੜ ਨੇ ਕਿਹਾ ਕਿ ਅਜਿਹੇ ਵਿਦਿਅਕ ਦੌਰੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ। ਇਸ ਦੌਰੇ ਦੌਰਾਨ ਸਕੂਲ ਦੇ ਪੰਜਾਬੀ ਅਧਿਆਪਕ ਵਿਜੈ ਕੁਮਾਰ ਅਤੇ ਗਗਨਦੀਪ ਕੌਰ ਵਿਦਿਆਰਥੀਆਂ ਦੇ ਨਾਲ ਗਏ।
ਪਿਛਲੀ ਖ਼ਬਰ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ (ਡੀ.ਜੇ.ਜੇ.ਐਸ) ਦੇ ਸਥਾਨਕ ਆਸ਼ਰਮ ਚੰਡੀਗੜ੍ਹ ਰੋਡ ਵਿਖੇ ਹਫਤਾਵਾਰੀ ਸਮਾਗਮ ਅਗਲੀ ਖ਼ਬਰ ਸਾਮਰਾਜੀ, ਨਸਲਵਾਦੀ ਧਾੜਵੀ, ਨੇਤਨਯਾਹੂ ਅਤੇ ਟਰੰਪ ਹਾਰੇ-ਕਰਨ ਸਿੰਘ ਰਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।