07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਵਿਚ ਬੰਦੀਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ

ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਹੁਸ਼ਿਆਰਪੁਰ ਵਿਖੇ ਮੈਨੇਜਿੰਗ ਡਾਇਰੈਕਟਰ ਤੇ ਚੇਅਰਪਰਸਨ ਬੀਬੀ ਦਵਿੰਦਰ ਕੌਰ ਔਲਖ, ਪ੍ਰਿੰਸੀਪਲ ਡਾ. ਡਿੰਪਲ ਸੰਧੂ, ਵਾਇਸ ਪ੍ਰਿੰ: ਰਮਨਪ੍ਰੀਤ ਕੌਰ ਅਤੇ ਰਣਜੀਤ ਕੌਰ ਪ੍ਰਿੰਸੀਪਲ ਜੀ.

ਅਜੀਤ ਡੈਸਕ 07-11-2026
ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਹੁਸ਼ਿਆਰਪੁਰ ਵਿਖੇ ਮੈਨੇਜਿੰਗ ਡਾਇਰੈਕਟਰ ਤੇ ਚੇਅਰਪਰਸਨ ਬੀਬੀ ਦਵਿੰਦਰ ਕੌਰ ਔਲਖ, ਪ੍ਰਿੰਸੀਪਲ ਡਾ. ਡਿੰਪਲ ਸੰਧੂ, ਵਾਇਸ ਪ੍ਰਿੰ: ਰਮਨਪ੍ਰੀਤ ਕੌਰ ਅਤੇ ਰਣਜੀਤ ਕੌਰ ਪ੍ਰਿੰਸੀਪਲ ਜੀ.ਐਨ.ਐਮ. ਵਿੰਗ ਦੀ ਅਗਵਾਈ ’ਚ ਬੰਦੀਛੋੜ ਦਿਵਸ ਅਤੇ ਦੀਵਾਲੀ ਦਾ ਪਵਿੱਤਰ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਕੈਂਪਸ ਨੂੰ ਰੰਗ-ਬਰੰਗੀਆਂ ਲਾਈਟਾਂ, ਦੀਵਿਆਂ ਅਤੇ ਫੁੱਲਾਂ ਨਾਲ ਸਜਾਇਆ ਗਿਆ। ਵਿਦਿਆਰਥੀਆਂ ਨੇ ਰੰਗੋਲੀ ਬਣਾ ਕੇ ਅਤੇ ਦੀਵੇ ਜਗਾ ਕੇ ਤਿਉਹਾਰ ਦੀ ਖ਼ੁਸ਼ੀ ਸਾਂਝੀ ਕੀਤੀ। ਇਸ ਮੌਕੇ ਐਮ.ਡੀ. ਬੀਬੀ ਦਵਿੰਦਰ ਕੌਰ ਔਲਖ ਨੇ ਸਾਰਿਆਂ ਨੂੰ ਦੀਵਾਲੀ ਅਤੇ ਬੰਦੀਛੋੜ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਬੰਦੀਛੋੜ ਦਿਵਸ ਸਿੱਖ ਇਤਿਹਾਸ ਦਾ ਇਕ ਮਹੱਤਵਪੂਰਨ ਦਿਹਾੜਾ ਹੈ। ਇਸ ਦਿਨ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਗਵਾਲੀਅਰ ਦੇ ਕਿਲ੍ਹੇ ਤੋਂ ਆਪਣੀ ਰਿਹਾਈ ਦੇ ਨਾਲ 52 ਰਾਜਿਆਂ ਨੂੰ ਵੀ ਆਜ਼ਾਦ ਕਰਵਾਇਆ ਸੀ ਅਤੇ ਇਹ ਦਿਹਾੜਾ ਸਾਨੂੰ ਨਿਆਂ, ਆਜ਼ਾਦੀ, ਬਰਾਬਰੀ ਅਤੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਤਿਉਹਾਰ ਸਾਡੇ ਜੀਵਨ ’ਚ ਖ਼ੁਸ਼ੀਆਂ, ਏਕਤਾ ਅਤੇ ਭਾਈਚਾਰੇ ਦੀ ਭਾਵਨਾ ਪੈਦਾ ਕਰਦੇ ਹਨ। ਉਨ੍ਹਾਂ ਵਿਦਿਆਰਥਣਾਂ ਨੂੰ ਜੀਵਨ ’ਚ ਮਿਹਨਤ, ਅਨੁਸ਼ਾਸਨ ਅਤੇ ਸੇਵਾ ਦੀ ਭਾਵਨਾ ਨੂੰ ਹਮੇਸ਼ਾ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਪ੍ਰਿੰਸੀਪਲ ਡਾ. ਡਿੰਪਲ ਸੰਧੂ ਨੇ ਸਮੂਹ ਸਟਾਫ਼ ਤੇ ਵਿਦਿਆਰਥਣਾਂ ਨੂੰ ਦੀਵਾਲੀ ਤੇ ਬੰਦੀਛੋੜ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਦੀਵਾਲੀ ਸਿਰਫ਼ ਇਕ ਰੌਸ਼ਨੀ ਦਾ ਤਿਉਹਾਰ ਨਹੀਂ ਸਗੋਂ ਆਪਣੇ ਜੀਵਨ ’ਚੋਂ ਹਨੇਰਾ, ਨਕਾਰਾਤਮਿਕ ਸੋਚ ਅਤੇ ਅਗਿਆਨਤਾ ਨੂੰ ਦੂਰ ਕਰਕੇ ਗਿਆਨ, ਪਿਆਰ ਅਤੇ ਸੱਚਾਈ ਦੀ ਰੌਸ਼ਨੀ ਫੈਲਾਉਣ ਦਾ ਪ੍ਰਤੀਕ ਹੈ। ਇਸ ਮੌਕੇ ਸਟਾਫ਼ ਮੈਂਬਰਾਂ ਤੇ ਵਿਦਿਆਰਥਣਾਂ ਨੇ ਵੀ ਇਕ-ਦੂਜੇ ਨੂੰ ਵਧਾਈਆਂ ਦਿੱਤੀਆਂ।
ਪਿਛਲੀ ਖ਼ਬਰ ਕੰਢੀ-ਬਿਆਸ ਸਾਹਿਤ ਉਤਸਵ ਦਾ ਦੂਜਾ ਦਿਨ ਸਾਹਿਤਕ ਸੰਵਾਦ, ਪੁਸਤਕ ਰਿਲੀਜ਼ ਅਤੇ ਕਵੀ ਦਰਬਾਰ ਸਦਕਾ ਬਣਿਆ ਯਾਦਗਾਰੀ ਅਗਲੀ ਖ਼ਬਰ ਰਾਜਨੀਤਕ ਪਾਰਟੀਆਂ ਦੇ ਲਾਲਚਾਂ ਨੇ ਲੀਡਰਾਂ ਅਤੇ ਲੋਕਾਂ ਨੂੰ ਬਣਾਇਆ ਲਾਚਾਰ-ਚੀਫ਼ ਨਿਰਮਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।