08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਮਜ਼ਬੂਤ-ਵਿਜੈ ਕੁਮਾਰ

ਕਟਾਰੀਆਂ, 7 ਨਵੰਬਰ (ਪ੍ਰੇਮੀ ਸੰਧਵਾਂ)-ਪੁਲਿਸ ਚੌਕੀ ਕਟਾਰੀਆਂ ਦੇ ਇੰਚਾਰਜ ਏ. ਐਸ.

ਅਜੀਤ ਡੈਸਕ 08-11-2026
ਕਟਾਰੀਆਂ, 7 ਨਵੰਬਰ (ਪ੍ਰੇਮੀ ਸੰਧਵਾਂ)-ਪੁਲਿਸ ਚੌਕੀ ਕਟਾਰੀਆਂ ਦੇ ਇੰਚਾਰਜ ਏ. ਐਸ. ਆਈ ਵਿਜੈ ਕੁਮਾਰ ਨੇ ਕਿਹਾ ਕਿ ਦੀਵਾਲੀ ਤੇ ਕਿਰਤ ਦੇ ਦੇਵਤਾ ਵਿਸ਼ਵਕਰਮਾ ਦੇ ਤਿਉਹਾਰ ’ਤੇ ਕਿਸੇ ਵੀ ਕਿਸਮ ਦੀ ਘਟਨਾ ਰੋਕਣ ਲਈ ਪੁਲਿਸ ਪੂਰੀ ਤਰ੍ਹਾਂ ਨਾਲ ਤਿਆਰ ਹੈ ਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸਿਰ ਚੁੱਕਣ ਦਾ ਮੌਕਾ ਨਹੀਂ ਦੇਵਾਂਗੇ। ਕਿਉਂਕਿ ਪੰਜਾਬ ਪੁਲਿਸ ਦਿਨ ਰਾਤ ਲੋਕਾਂ ਦੀ ਸੇਵਾ ਕਰਨ ਲਈ ਵਚਨਬੱਧ ਹੈ। ਏ. ਐਸ. ਆਈ ਵਿਜੈ ਕੁਮਾਰ ਸ਼ਰਮਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਪਿੰਡ ਵਿੱਚ ਲੋਕਾਂ ਨੂੰ ਕੋਈ ਸ਼ੱਕੀ ਵਿਅਕਤੀ ਨਜ਼ਰ ਆਉਦਾ ਹੈ ਤਾਂ ਉਸ ਦੀ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਸਮਾਜ ਵਿਰੋਧੀ ਅਨਸਰਾਂ ’ਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਹੀ ਸਮਾਜ ਵਿਰੋਧੀ ਅਨਸਰਾਂ ਨੂੰ ਪਕੜਿਆ ਜਾ ਸਕਦਾ ਹੈ।
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਨੂੰ ਅਣਪਛਾਤਾ ਵਾਹਨ ਫੇਟ ਮਾਰ ਕੇ ਫਰਾਰ ਅਗਲੀ ਖ਼ਬਰ ਅਮਰਦੀਪ ਕਾਲਜ ’ਚ ਦੀਵਾਲੀ ਮੇਲਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।