08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸਕੂਲੀ ਬੱਚਿਆਂ ਨੇ ਗ੍ਰੀਨ ਦੀਵਾਲੀ ਮਨਾਈ

ਘੁੰਮਣਾਂ, 7 ਨਵੰਬਰ (ਮਹਿੰਦਰਪਾਲ ਸਿੰਘ)-ਪਿੰਡ ਮੇਹਲੀਆਣਾ ਦੇ ਸਰਕਾਰੀ ਐਲੀਮੈਂਟਰੀ ਸਕੂਲ ’ਚ ਮਾਸਟਰ ਬਲਵਿੰਦਰ ਸਿੰਘ ਦੀ ਅਗਵਾਈ ’ਚ ਸਮੂਹ ਸਟਾਫ ਦੇ ਸਹਿਯੋਗ ਨਾਲ ਬੱਚਿਆਂ ਨਾਲ ਗ੍ਰੀਨ ਦੀਵਾਲੀ ਮਨਾਉਂਦਿਆਂ ਕਿਹਾ ਕਿ ਸਾਨੂੰ ਪਟਾਕਿਆਂ ਤੋਂ ਰਹਿਤ ਗ੍ਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ। ਜਿਸ ਨਾਲ ਸਾਫ-ਸੁਥਰਾ ਵਾਤਾਵਰਨ ਰਹਿੰਦਾ ਹੈ।

ਅਜੀਤ ਡੈਸਕ 08-11-2026
ਘੁੰਮਣਾਂ, 7 ਨਵੰਬਰ (ਮਹਿੰਦਰਪਾਲ ਸਿੰਘ)-ਪਿੰਡ ਮੇਹਲੀਆਣਾ ਦੇ ਸਰਕਾਰੀ ਐਲੀਮੈਂਟਰੀ ਸਕੂਲ ’ਚ ਮਾਸਟਰ ਬਲਵਿੰਦਰ ਸਿੰਘ ਦੀ ਅਗਵਾਈ ’ਚ ਸਮੂਹ ਸਟਾਫ ਦੇ ਸਹਿਯੋਗ ਨਾਲ ਬੱਚਿਆਂ ਨਾਲ ਗ੍ਰੀਨ ਦੀਵਾਲੀ ਮਨਾਉਂਦਿਆਂ ਕਿਹਾ ਕਿ ਸਾਨੂੰ ਪਟਾਕਿਆਂ ਤੋਂ ਰਹਿਤ ਗ੍ਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ। ਜਿਸ ਨਾਲ ਸਾਫ-ਸੁਥਰਾ ਵਾਤਾਵਰਨ ਰਹਿੰਦਾ ਹੈ। ਪਟਾਕਿਆਂ ਨਾਲ ਧਨ ਦੀ ਬਰਬਾਦੀ ਤੇ ਅਨੇਕਾਂ ਵਾਪਰ ਰਹੀਆਂ ਘਟਨਾਵਾਂ ਤੋਂ ਬਚਿਆ ਜਾ ਸਕਦਾ ਹੈ। ਬੱਚਿਆਂ ਨੇ ਦੀਵੇ ਜਲਾ ਕੇ ਗ੍ਰੀਨ ਦੀਵਾਲੀ ਮਨਾਈ। ਇਸ ਮੌਕੇ ਹੈੱਡ ਮਾਸਟਰ ਬਲਵਿੰਦਰ ਸਿੰਘ, ਇੰਦਰਜੀਤ ਕੌਰ, ਸਰਬਜੀਤ ਕੌਰ, ਸੋਨੂੰ ਦੇਵੀ, ਗੁਰਪ੍ਰੀਤ ਕੌਰ, ਰਾਧਾ, ਪਰਮਜੀਤ ਕੌਰ, ਮਨਜੀਤ ਕੌਰ, ਗੁਰਮੀਤ ਕੌਰ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 24 ਨੂੰ ਅਗਲੀ ਖ਼ਬਰ ਵਿਸ਼ਾਲ ਛਿੰਝ ਮੇਲੇ ’ਤੇ ਵਿਸ਼ੇਸ਼-ਸ਼ਰਧਾ ਅਤੇ ਭਾਈਚਾਰਕ ਸਾਂਝ ਦੇ ਪ੍ਰਤੀਕ - ਸਿੱਧ ਪੁਰਸ਼ ਬਾਬਾ ਬਲਰਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।