10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਬਲਾਚੌਰ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮਿਲੇ ਭਾਜਪਾ ਆਗੂ ਸੰਦੀਪ ਭਾਟੀਆ ਸੋਨੂੰ

ਕਾਠਗੜ੍ਹ, 9 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਬਲਾਚੌਰ ਪਹੁੰਚੇ, ਜਿੱਥੇ ਭਾਜਪਾ ਦੇ ਸੀਨੀਅਰ ਆਗੂ ਅਤੇ ਓ. ਬੀ.

ਅਜੀਤ ਡੈਸਕ 10-11-2026
ਕਾਠਗੜ੍ਹ, 9 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਬਲਾਚੌਰ ਪਹੁੰਚੇ, ਜਿੱਥੇ ਭਾਜਪਾ ਦੇ ਸੀਨੀਅਰ ਆਗੂ ਅਤੇ ਓ.ਬੀ.ਸੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਸੰਦੀਪ ਭਾਟੀਆ ਸੋਨੂੰ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਸਾਂਝੇ ਤੌਰ ’ਤੇ ਚਾਹ ਪੀਤੀ ਅਤੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਦੌਰਾਨ ਪੰਜਾਬ ’ਚ ਭਾਰਤੀ ਜਨਤਾ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਅਤੇ ਪੰਜਾਬ ਦੇ ਬਿਹਤਰ ਭਵਿੱਖ ਲਈ ਅਹਿਮ ਮੁੱਦਿਆਂ ’ਤੇ ਚਰਚਾ ਹੋਈ। ਮੁੱਖ ਮੰਤਰੀ ਸੈਣੀ ਨੇ ਪੰਜਾਬ ਵਿੱਚ ਪਾਰਟੀ ਵਰਕਰਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਲੋਕਾਂ ਨਾਲ ਨਿਰੰਤਰ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਦੀਪ ਭਾਟੀਆ ਸੋਨੂੰ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਉਨ੍ਹਾਂ ਨੂੰ ਸਨੇਹ, ਮਾਰਗਦਰਸ਼ਨ ਅਤੇ ਕੀਮਤੀ ਸਮਾਂ ਦੇਣ ਲਈ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਮਿਲਣਸਾਰ ਸੁਭਾਅ ਅਤੇ ਵਰਕਰਾਂ ਪ੍ਰਤੀ ਸਤਿਕਾਰ ਹਰ ਵਰਕਰ ਲਈ ਪ੍ਰੇਰਣਾ ਦਾ ਸਰੋਤ ਹੈ। ਸੰਦੀਪ ਭਾਟੀਆ ਸੋਨੂੰ ਨੇ ਕਿਹਾ ਕਿ ਭਾਜਪਾ ਦਾ ਮੁੱਖ ਉਦੇਸ਼ ਪੰਜਾਬ ਦੀ ਬਿਹਤਰੀ ਅਤੇ ਲੋਕਾਂ ਦੀ ਖੁਸ਼ਹਾਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਬਦਲਾਅ ਚਾਹੁੰਦੀ ਹੈ ਅਤੇ ਭਾਜਪਾ ਹੀ ਪੰਜਾਬ ਨੂੰ ਵਿਕਾਸ ਦੀਆਂ ਰਾਹਾਂ ਤੇ ਲੈ ਜਾ ਸਕਦੀ ਹੈ।
ਪਿਛਲੀ ਖ਼ਬਰ ਲਾਇਨਜ਼ ਕਲੱਬ ਬੰਗਾ ਨਿਸ਼ਚੇ ਵਲੋਂ ਲੋੜਵੰਦਾਂ ਨੂੰ ਦੀਵਾਲੀ ਮੌਕੇ ਵੰਡੀਆਂ ਜੈਕਟਾਂ ਅਗਲੀ ਖ਼ਬਰ ਲਾਇਨਜ਼ ਕਲੱਬ ਮੁਕੰਦਪੁਰ ਵੱਲੋਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਲਈ 11000 ਰੁਪਏ ਦੀ ਰਾਸ਼ੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।