12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਆਂਗਣਵਾੜੀ ਕੇਂਦਰ ਮਹੰਤ ਗੁਰਬਚਨ ਦਾਸ ਵਿਖੇ ਮਨਾਏ ਜਾ ਰਹੇ ਮਮਤਾ ਦਿਵਸ ਦਾ ਨਿਰੀਖਣ ਕਰਨ ਸਮੇਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ। ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਬਣਾਇਆ ਜਾਵੇ ਯਕੀਨੀ -ਡਾ. ਹਰਪਿੰਦਰ ਸਿੰਘ

ਨਵਾਂਸ਼ਹਿਰ, 11 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਸਿਹਤ ਸੇਵਾਵਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ ਵਲੋਂ ਆਂਗਣਵਾੜੀ ਕੇਂਦਰ ਮਹੰਤ ਗੁਰਬਚਨ ਦਾਸ ਵਿਖੇ ਮਨਾਏ ਜਾ ਰਹੇ ਮਮਤਾ ਦਿਵਸ ਦਾ ਨਿਰੀਖਣ ਕੀਤਾ ਗਿਆ।

ਅਜੀਤ ਡੈਸਕ 12-11-2026
ਨਵਾਂਸ਼ਹਿਰ, 11 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਸਿਹਤ ਸੇਵਾਵਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ ਵਲੋਂ ਆਂਗਣਵਾੜੀ ਕੇਂਦਰ ਮਹੰਤ ਗੁਰਬਚਨ ਦਾਸ ਵਿਖੇ ਮਨਾਏ ਜਾ ਰਹੇ ਮਮਤਾ ਦਿਵਸ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ ਨੇ ਕਿਹਾ ਕਿ ਮਮਤਾ ਦਿਵਸ ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਜ਼ਰੂਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦਾ ਮਹੱਤਵਪੂਰਨ ਮੰਚ ਹੈ। ਉਨ੍ਹਾਂ ਕਿਹਾ ਕਿ ਸਾਰੇ ਯੋਗ ਬੱਚਿਆਂ ਦਾ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਸੰਪੂਰਨ ਟੀਕਾਕਰਨ ਯਕੀਨੀ ਬਣਾਇਆ ਜਾਵੇ ਅਤੇ ਗਰਭਵਤੀ ਔਰਤਾਂ ਨੂੰ ਲੋੜੀਂਦੀਆਂ ਸਿਹਤ ਸੇਵਾਵਾਂ ਤੇ ਸਿਹਤ ਸਿੱਖਿਆ ਮੁਹੱਈਆ ਕਰਵਾਈ ਜਾਵੇ। ਨਿਰੀਖਣ ਦੌਰਾਨ ਉਨ੍ਹਾਂ ਵੱਲੋਂ ਟੀਕਾਕਰਨ ਸੇਵਾਵਾਂ, ਲਾਭਪਾਤਰੀਆਂ ਦੇ ਰਿਕਾਰਡ ਅਤੇ ਸਿਹਤ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਦਾ ਸਮੇਂ ਸਿਰ ਟੀਕਾਕਰਨ ਯਕੀਨੀ ਬਣਾਇਆ ਜਾਵੇ। ਡਾ. ਹਰਪਿੰਦਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦਾ ਉਦੇਸ਼ ਹਰ ਯੋਗ ਲਾਭਪਾਤਰੀ ਤੱਕ ਸਿਹਤ ਸੇਵਾਵਾਂ ਪਹੁੰਚਾਉਣਾ ਅਤੇ ਮਾਂ ਤੇ ਬੱਚੇ ਦੀ ਸਿਹਤ ਦੀ ਬਿਹਤਰ ਸੰਭਾਲ ਯਕੀਨੀ ਬਣਾਉਣਾ ਹੈ। ਇਸ ਮੌਕੇ ਵੈਕਸੀਨ ਕੋਲਡਚੇਨ ਮੈਨੇਜਰ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ।
ਪਿਛਲੀ ਖ਼ਬਰ ਨਵਾਂਸ਼ਹਿਰ ਵਿਖੇ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮਹੀ... ਅਗਲੀ ਖ਼ਬਰ ਮਾਹੀ ਪਰਿਵਾਰ ਨੇ ਲੋੜਵੰਦ ਪਰਿਵਾਰਾਂ ਨੂੰ ਆਟੇ ਦੀਆਂ ਥੈਲੀਆਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।