‘ ਆਪ ’ ਨੇ ਸਰਪੰਚ ਜਸਵੀਰ ਸਿੰਘ ਘੁੰਮਣ ਨੂੰ ਬਲਾਚੌਰ ਦਾ ਹਲਕਾ ਸੰਗਠਨ ਇੰਚਾਰਜ ਨਿਯੁਕਤ ਕੀਤਾ
ਕਾਠਗੜ੍ਹ, 12 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਆਮ ਆਦਮੀ ਪਾਰਟੀ ਵਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵੱਡਾ ਫੈਸਲਾ ਲੈਂਦਿਆਂ ਸੀਨੀਅਰ ਆਗੂ ਸਰਪੰਚ ਜਸਵੀਰ ਸਿੰਘ ਘੁੰਮਣ ਨੂੰ ਹਲਕਾ ਬਲਾਚੌਰ ਦਾ ਹਲਕਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸਰਪੰਚ ਜਸਵੀਰ ਸਿੰਘ ਘੁੰਮਣ ਦੀ ਨਿਯੁਕਤੀ ਨੂੰ ਹਲਕਾ ਬਲਾਚੌਰ ’ਚ ਪਾਰਟੀ ਲਈ ਇੱਕ ਅਹਿਮ ਅਤੇ ਦੂਰਅੰਦੇਸ਼ੀ ਕਦਮ ਮੰਨਿਆ ਜਾ ਰਿਹਾ ਹੈ।
ਅਜੀਤ ਡੈਸਕ
13-11-2026