13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਭਲਕੇ ਰਾਹੋਂ ਵਿਖੇ ਸਜਾਇਆ ਜਾਵੇਗਾ 24 ਵਾਂ ਵਿਸ਼ਾਲ ਭਗਵਤੀ ਜਾਗਰਣ ਤੇ ਭੰਡਾਰਾ

ਰਾਹੋਂ, 12 ਨਵੰਬਰ (ਉਂਕਾਰ ਸਿੰਘ ਰਾਠੋਰ)-ਇਤਿਹਾਸਕ ਸ਼ਹਿਰ ਰਾਹੋਂ ਦੇ ਦਿੱਲੀ ਗੇਟ ਨੇੜੇ ਸਥਿਤ ਪ੍ਰਾਚੀਨ ਮਾਤਾ ਭੁਵਨੇਸ਼ਵਰੀ ਮੰਦਰ ਵਲੋਂ ਮਾਤਾ ਰਾਣੀ ਦੀ ਅਪਾਰ ਕਿਰਪਾ ਸਦਕਾ 24ਵਾਂ ਵਿਸ਼ਾਲ ਭਗਵਤੀ ਜਾਗਰਣ ਅਤੇ ਭੰਡਾਰਾ 14 ਨਵੰਬਰ ਦਿਨ ਸਨਿਚਰਵਾਰ ਨੂੰ ਰਘੂਨਾਥ ਮੰਦਰ ਨੇੜੇ ਦਿੱਲੀ ਗੇਟ, ਰਾਹੋਂ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਮੰਦਰ ਪ੍ਰਬੰਧਕ ਕਮੇਟੀ ਵਲੋਂ ਸਮੂਹ ਸ਼ਹਿਰ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਆਪਣੇ ਪਰਿਵਾਰਾਂ ਸਮੇਤ ਭੰਡਾਰੇ ਅਤੇ ਜਾਗਰਣ ’ਚ ਸ਼ਾਮਲ ਹੋ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਦੀ ਅਪੀਲ ਕੀਤੀ ਗਈ ਹੈ।

ਅਜੀਤ ਡੈਸਕ 13-11-2026
ਰਾਹੋਂ, 12 ਨਵੰਬਰ (ਉਂਕਾਰ ਸਿੰਘ ਰਾਠੋਰ)-ਇਤਿਹਾਸਕ ਸ਼ਹਿਰ ਰਾਹੋਂ ਦੇ ਦਿੱਲੀ ਗੇਟ ਨੇੜੇ ਸਥਿਤ ਪ੍ਰਾਚੀਨ ਮਾਤਾ ਭੁਵਨੇਸ਼ਵਰੀ ਮੰਦਰ ਵਲੋਂ ਮਾਤਾ ਰਾਣੀ ਦੀ ਅਪਾਰ ਕਿਰਪਾ ਸਦਕਾ 24ਵਾਂ ਵਿਸ਼ਾਲ ਭਗਵਤੀ ਜਾਗਰਣ ਅਤੇ ਭੰਡਾਰਾ 14 ਨਵੰਬਰ ਦਿਨ ਸਨਿਚਰਵਾਰ ਨੂੰ ਰਘੂਨਾਥ ਮੰਦਰ ਨੇੜੇ ਦਿੱਲੀ ਗੇਟ, ਰਾਹੋਂ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਮੰਦਰ ਪ੍ਰਬੰਧਕ ਕਮੇਟੀ ਵਲੋਂ ਸਮੂਹ ਸ਼ਹਿਰ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਆਪਣੇ ਪਰਿਵਾਰਾਂ ਸਮੇਤ ਭੰਡਾਰੇ ਅਤੇ ਜਾਗਰਣ ’ਚ ਸ਼ਾਮਲ ਹੋ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਦੀ ਅਪੀਲ ਕੀਤੀ ਗਈ ਹੈ। ਮੰਦਰ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਲਲਤੀਸ਼ ਚੋਪੜਾ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਜਾਗਰਣ ਦੌਰਾਨ ਸਭ ਤੋਂ ਪਹਿਲਾਂ ਸ਼ਾਮ 7 ਵਜੇ ਭੰਡਾਰਾ ਲਗਾਇਆ ਜਾਵੇਗਾ, ਉਪਰੰਤ ਰਾਤ 8 ਵਜੇ ਪੂਜਾ-ਅਰਚਨਾ ਹੋਵੇਗੀ ਅਤੇ ਰਾਤ 9 ਵਜੇ ਵਿਸ਼ਾਲ ਭਗਵਤੀ ਜਾਗਰਣ ਦਾ ਸ਼ੁੱਭ ਆਰੰਭ ਕੀਤਾ ਜਾਵੇਗਾ। ਮਾਤਾ ਰਾਣੀ ਦੀ ਪਵਿੱਤਰ ਜੋਤ ਮਾਤਾ ਜਵਾਲਾ ਜੀ ਤੋਂ ਲਿਆਂਦੀ ਜਾਵੇਗੀ। ਇਸ ਮੌਕੇ ਚੰਡੀਗੜ੍ਹ ਵਾਲੇ ਪ੍ਰਸਿੱਧ ਗਾਇਕ ਦੀਪਕ ਗੋਗਨਾ ਮਾਤਾ ਰਾਣੀ ਦੀਆਂ ਭੇਟਾਂ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। ਸਮਾਗਮ ਦੌਰਾਨ ਮਾਤਾ ਰਾਣੀ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਾ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਬਲਾਚੌਰ ਵਲੋਂ ਮਹੀਨਾਵਾਰ ਮੀਟਿੰਗ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।