14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਨਸ਼ੇ ਦਾ ਸੇਵਨ ਕਰਦਾ ਨੌਜਵਾਨ ਨਵਾਂਸ਼ਹਿਰ ਪੁਲਿਸ ਵਲੋਂ ਕਾਬੂ

ਨਵਾਂਸ਼ਹਿਰ, 14 ਨਵੰਬਰ (ਜਸਬੀਰ ਸਿੰਘ ਨੂਰਪੁਰ)-ਥਾਣਾ ਸਦਰ ਪੁਲਿਸ ਵਲੋਂ ਬੀਤੀ ਕੱਲ ਨਸ਼ੇ ਦਾ ਸੇਵਨ ਕਰਦੇ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਸ.

ਅਜੀਤ ਡੈਸਕ 15-11-2026
ਨਵਾਂਸ਼ਹਿਰ, 14 ਨਵੰਬਰ (ਜਸਬੀਰ ਸਿੰਘ ਨੂਰਪੁਰ)-ਥਾਣਾ ਸਦਰ ਪੁਲਿਸ ਵਲੋਂ ਬੀਤੀ ਕੱਲ ਨਸ਼ੇ ਦਾ ਸੇਵਨ ਕਰਦੇ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਪੁਲਿਸ ਪਾਰਟੀ ਜਦੋਂ ਚੌਂਕੀ ਜਾਡਲਾ ਤੋਂ ਨਹਿਰ ਦੀ ਪਟੜੀ ਦੇ ਨਾਲ-ਨਾਲ ਹੁੰਦੇ ਹੋਏ ਹਾਈਵੇ ਨੂੰ ਜਾ ਰਹੀ ਸੀ ਤਾਂ ਜਦੋਂ ਪੁਲਿਸ ਪਾਰਟੀ ਹਾਈਵੇ ਤੋਂ 500 ਮੀਟਰ ਪਿੱਛੇ ਨੇੜੇ ਗੋਤ ਭੜਾਨੀ ਨਾਈ ਮਜਾਰਾ ਪਾਸ ਪੁੱਜੀ ਤਾਂ ਜਠੇਰੇ ਦੇ ਬਰਾਂਡੇ ‘ਚ ਇੱਕ ਨੌਜਵਾਨ ਬੈਠਾ ਦਿਖਾਈ ਦਿੱਤਾ ਤੇ ਉਸ ਸ਼ੱਕੀ ਨੌਜਵਾਨ ਨੂੰ ਫੜਨ ਉਪਰੰਤ ਉਸ ਕੋਲੋਂ ਸਿਲਵਰ ਪੇਪਰ, ਲਾਈਟਰ, ਮਰੋੜਿਆ ਹੋਇਆ 10 ਰੁਪਏ ਦਾ ਨੋਟ, ਖਾਲੀ ਪਾਣੀ ਦੀ ਬੋਤਲ ਆਦਿ ਬਰਾਮਦ ਹੋਈ, ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ ‘ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ, ਥਾਣਾ ਮੁਖੀ ਨੇ ਆਖਿਆ ਕਿ ਜਿਸ ਦੀ ਪਹਿਚਾਣ ਅਰਸ਼ ਕਲੇਰ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਘਮੌਰ ਥਾਣਾ ਸਿਟੀ ਬਲਾਚੌਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਜੋਂ ਹੋਈ, ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛ-ਗਿੱਛ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ।
ਪਿਛਲੀ ਖ਼ਬਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਰਾਹੋਂ ਵਿਖੇ ਧਰਨਾ ਸ਼ੁਰੂ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਅੰਤਰ-ਖੇਤਰੀ ਯੁਵਕ ਤੇ ਵਿਰਾਸਤੀ ਮੇਲੇ ’ਚ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਵਲੋਂ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।