15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਢਾਹਾਂ ਕਲੇਰਾਂ ਕਾਲਜ ਦੀ ਬੀ.ਐਸ.ਸੀ. ਨਰਸਿੰਗ ਦੂਜਾ ਸਾਲ ਦਾ ਨਤੀਜਾ ਰਿਹਾ 100 ਫ਼ੀਸਦੀ

ਬੰਗਾ, 14 ਨਵੰਬਰ (ਸੁਰਿੰਦਰ ਸਿੰਘ ਕਰਮ)-ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਬੀ. ਐਸ.

ਅਜੀਤ ਡੈਸਕ 15-11-2026
ਬੰਗਾ, 14 ਨਵੰਬਰ (ਸੁਰਿੰਦਰ ਸਿੰਘ ਕਰਮ)-ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਬੀ.ਐਸ.ਸੀ ਨਰਸਿੰਗ ਦੂਜਾ ਸਾਲ-ਤੀਜਾ ਸਮੈਸਟਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ 100 ਫੀਸਦੀ ਨਤੀਜਾ ਪ੍ਰਾਪਤ ਕਰਕੇ ਆਪਣਾ, ਮਾਪਿਆਂ, ਅਧਿਆਪਕਾਂ ਅਤੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਰਮਨਦੀਪ ਕੌਰ ਨੇ ਦੱਸਿਆ ਕਿ ਟੌਪਰ ਵਿਦਿਆਰਥਣਾਂ ਜਿਹਨਾਂ ਵਿੱਚ ਹਰਦੀਪ ਕੌਰ ਸਪੁੱਤਰੀ ਹਰਮੇਲ ਸਿੰਘ-ਸੁਰਿੰਦਰ ਕੌਰ ਜ਼ਿਲ੍ਹਾ ਜਲੰਧਰ ਨੇ ਪਹਿਲਾ ਸਥਾਨ ਅਤੇ ਪ੍ਰਭਜੋਤ ਕੌਰ ਸਪੁੱਤਰੀ ਸੁਰਜੀਤ ਸਿੰਘ-ਸੁਖਜਿੰਦਰ ਕੌਰ ਫਿਲੌਰ ਨੇ ਦੂਜਾ ਸਥਾਨ ਹਾਸਲ ਕੀਤਾ। ਜਦ ਕਿ ਤੀਜਾ ਸਥਾਨ ਦੋ ਵਿਦਿਆਰਥਣਾਂ ਜੈਸਮੀਨ ਸਪੁੱਤਰੀ ਵਿਜੇ ਸਿੰਘ-ਹਰਪ੍ਰੀਤ ਕੌਰ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਕੋਮਲਦੀਪ ਕੌਰ ਸਪੁੱਤਰੀ ਸਰਬਜੀਤ ਸਿੰਘ-ਬਲਵਿੰਦਰ ਕੌਰ ਜ਼ਿਲ੍ਹਾ ਰੂਪਨਗਰ ਨੇ ਇਕੋ ਜਿੰਨੇ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ ‘ਤੇ ਪ੍ਰਾਪਤ ਕੀਤਾ। ਇਸ ਮੌਕੇ ਕਾਲਜ ਪ੍ਰਬੰਧਕ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਨੇ ਸ਼ਾਨਦਾਰ ਨਤੀਜੇ ਲਈ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਨਰਸਿੰਗ ਅਧਿਆਪਕ ਇੰਚਾਰਜ ਸਰਬਜੀਤ ਕੌਰ, ਮਨਦੀਪ ਕੌਰ, ਤਰਨਪ੍ਰੀਤ ਕੌਰ, ਇਸ਼ਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਆਂਗਣਵਾੜੀ ਵਰਕਰ ਵਿਨੋਦ ਕੁਮਾਰੀ ਸੇਵਾ ਮੁਕਤੀ ’ਤੇ ਸਨਮਾਨਿਤ ਅਗਲੀ ਖ਼ਬਰ ਮੁਢਲਾ ਸਿਹਤ ਕੇਂਦਰ ਮੁਕੰਦਪੁਰ ਵਿਖ਼ੇ ਮਨਾਇਆ ਵਿਸ਼ਵ ਸ਼ੂਗਰ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।