14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਬੀਬੀ ਸਤਵੰਤ ਕੌਰ ਪਬਲਿਕ ਸਕੂਲ ਵਿਖੇ ਬਾਲ ਦਿਵਸ ਧੂਮ-ਧਾਮ ਨਾਲ ਮਨਾਇਆ

ਮੁਕੇਰੀਆਂ, 14 ਨਵੰਬਰ (ਰਾਮਗੜ੍ਹੀਆ)-ਬੀਬੀ ਸਤਵੰਤ ਕੌਰ ਪਬਲਿਕ ਸਕੂਲ ਮੁਸਾਹਿਬਪੁਰ (ਮੁਕੇਰੀਆਂ) ਵਿਖੇ ਵਾਈਸ ਚੇਅਰਮੈਨ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਨੂੰ ਸਮਰਪਿਤ ਬਾਲ ਦਿਵਸ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਮੈਡਮ ਜਸਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਅਜੀਤ ਡੈਸਕ 15-11-2026
ਮੁਕੇਰੀਆਂ, 14 ਨਵੰਬਰ (ਰਾਮਗੜ੍ਹੀਆ)-ਬੀਬੀ ਸਤਵੰਤ ਕੌਰ ਪਬਲਿਕ ਸਕੂਲ ਮੁਸਾਹਿਬਪੁਰ (ਮੁਕੇਰੀਆਂ) ਵਿਖੇ ਵਾਈਸ ਚੇਅਰਮੈਨ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਨੂੰ ਸਮਰਪਿਤ ਬਾਲ ਦਿਵਸ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਮੈਡਮ ਜਸਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ, ਇਸ ਲਈ ਉਨ੍ਹਾਂ ਦੇ ਸਰਬਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿੱਚ ਡਾਇਰੈਕਟਰ ਮੈਡਮ ਜਸਵਿੰਦਰ ਕੌਰ ਵਲੋਂ ਬੱਚਿਆਂ ਨੂੰ ਚਾਕਲੇਟਾਂ ਵੰਡੀਆਂ ਗਈਆਂ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ 5 ਵੇਂ ਇੰਟਰ ਸਟੇਟ ਬਲਾਇੰਡ ਟੀ-20 ਕ੍ਰਿਕਟ ਟੂਰਨਾਮੈਂਟ ਦੇ ਦੂਜੇ ਦਿਨ ਹੋਏ ਰੋਮਾਂਚਕ ਮੁਕਾਬਲੇ ਅਗਲੀ ਖ਼ਬਰ ਬੀ.ਐੱਸ.ਸੀ. ਬਾਇਓਟੈਕਨਾਲੋਜੀ ਦੇ ਨਤੀਜੇ ’ਚ ਡੀ.ਏ.ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।