14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸੇਂਟ ਸੋਲਜਰ ਸਕੂਲ ਵਿਖੇ ਉਤਸ਼ਾਹ ਨਾਲ ਬਾਲ ਦਿਵਸ ਮਨਾਇਆ

ਟਾਂਡਾ ਉੜਮੁੜ, 14 ਨਵੰਬਰ (ਭਗਵਾਨ ਸਿੰਘ ਸੈਣੀ)- ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਟਾਂਡਾ ਵਿਖੇ ਬਾਲ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਡਾਇਰੈਕਟਰ ਇੰਦਰ ਕੁਮਾਰ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਤੇ ਅਧਿਆਪਕਾ ਕਮਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਗਰਾਮ ਕਰਵਾਇਆ ਗਿਆ।

ਅਜੀਤ ਡੈਸਕ 15-11-2026
ਟਾਂਡਾ ਉੜਮੁੜ, 14 ਨਵੰਬਰ (ਭਗਵਾਨ ਸਿੰਘ ਸੈਣੀ)- ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਟਾਂਡਾ ਵਿਖੇ ਬਾਲ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਡਾਇਰੈਕਟਰ ਇੰਦਰ ਕੁਮਾਰ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਤੇ ਅਧਿਆਪਕਾ ਕਮਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਗਰਾਮ ਕਰਵਾਇਆ ਗਿਆ। ਇਸ ਦਾ ਮੁੱਖ ਉਦੇਸ਼ ਬੱਚਿਆਂ ਨੂੰ ਉਨ੍ਹਾਂ ਦੇ ਵਿਸ਼ੇਸ਼ ਦਿਨ ਦੀ ਮਹੱਤਤਾ ਬਾਰੇ ਜਾਣੂੰ ਕਰਵਾਉਣਾ ਸੀ। ਇਸ ਦੌਰਾਨ ਪਹਿਲੀ ਜਮਾਤ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਅਧਿਆਪਕਾ ਰਾਜਵਿੰਦਰ ਕੌਰ ਦੇ ਸਹਿਯੋਗ ਨਾਲ ਸ਼ਾਨਦਾਰ ਡਾਂਸ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਉੱਥੇ ਹੀ ਯੂ.ਕੇ.ਜੀ. ਦੇ ਨੰਨ੍ਹੇ ਬੱਚਿਆਂ ਨੇ ਅਧਿਆਪਕਾ ਸੁਤਾਪਾ ਘੋਸ਼, ਅਨਮੋਲ ਸ਼ਰਮਾ, ਜਗਦੀਪ ਕੌਰ, ਰੇਨੂ ਤੇ ਹਿਨਾ ਦੀ ਅਗਵਾਈ ਹੇਠ ਸੁੰਦਰ ਨ੍ਰਿਤ ਪੇਸ਼ ਕਰਕੇ ਖ਼ੂਬ ਤਾੜੀਆਂ ਬਟੋਰੀਆਂ। ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਨਿਵੇਦਿਤਾ ਨੇ ਬਾਲ ਦਿਵਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਪੇਸ਼ ਕਰਦਿਆਂ ਬੱਚਿਆਂ ਦੇ ਅਧਿਕਾਰਾਂ, ਸਿੱਖਿਆ ਤੇ ਉੱਜਵਲ ਭਵਿੱਖ ਬਾਰੇ ਜਾਣਕਾਰੀ ਦਿੱਤੀ। ਅਧਿਆਪਕਾ ਪੂਨਮ ਸ਼ਰਮਾ ਨੇ ਵੀ ਆਪਣੇ ਪ੍ਰੇਰਨਾਦਾਇਕ ਵਿਚਾਰਾਂ ਰਾਹੀਂ ਵਿਦਿਆਰਥੀਆਂ ਨੂੰ ਜੀਵਨ ’ਚ ਅੱਗੇ ਵਧਣ ਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਉਤਸ਼ਾਹਿਤ ਕੀਤਾ। ਦਸਵੀਂ ਜਮਾਤ ਦੀ ਵਿਦਿਆਰਥਣ ਤਰਨਦੀਪ ਕੌਰ ਨੇ ਮੰਚ ਸੰਚਾਲਨ ਆਤਮ-ਵਿਸ਼ਵਾਸ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ। ਅੰਤ ’ਚ ਵਾਈਸ ਪ੍ਰਿੰਸੀਪਲ ਬਲਜਿੰਦਰ ਕੌਰ ਨੇ ਬੱਚਿਆਂ ਨੂੰ ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਸਰਵਪੱਖੀ ਵਿਕਾਸ ਤੇ ਖ਼ੁਸ਼ਹਾਲ ਬਚਪਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ।
ਪਿਛਲੀ ਖ਼ਬਰ ਆਸਰੋਂ ਹਾਈਟੈੱਕ ਨਾਕੇ ’ਤੇ ਪੁਲਿਸ ਦੀ ਵੱਡੀ ਕਾਰਵਾਈ ਅਗਲੀ ਖ਼ਬਰ 5 ਵੇਂ ਇੰਟਰ ਸਟੇਟ ਬਲਾਇੰਡ ਟੀ-20 ਕ੍ਰਿਕਟ ਟੂਰਨਾਮੈਂਟ ਦੇ ਦੂਜੇ ਦਿਨ ਹੋਏ ਰੋਮਾਂਚਕ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।