ਪੰਜਾਬ ਸੂਬੇ ਦੇ ਲੋਕ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਦੇ ਕੰਮਾਂ ਨੂੰ ਯਾਦ ਕਰਦੇ ਹਨ-ਸੰਦੀਪ ਹਨੀ ਟੌਂਸਾ
ਟੱਪਰੀਆਂ ਖੁਰਦ, 17 ਨਵੰਬਰ (ਬੂਥਗੜ੍ਹੀਆ)-ਵਿਧਾਨ ਸਭਾ ਹਲਕਾ ਬਲਾਚੌਰ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਹਲਕਾ ਇੰਚਾਰਜ ਸੰਦੀਪ ਚੌਧਰੀ ਹਨੀ ਟੌਂਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਬਾਦਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਕਾਲੀ ਦਲ ਬਾਦਲ ਹੀ ਇਕ ਅਜਿਹੀ ਪਾਰਟੀ ਹੈ, ਜਿਸ ਨੇ ਹਮੇਸ਼ਾ ਹੀ ਸੂਬੇ ਦੀ ਬਿਹਤਰੀ ਲਈ ਸੋਚਿਆ ਅਤੇ ਬੇਮਿਸਾਲ ਵਿਕਾਸ ਕਾਰਜ ਕਰਵਾਏ ਹਨ। ਇਸ ਕਰਕੇ ਸੂਬੇ ਦੇ ਲੋਕ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕਰਵਾਏ ਗਏ ਕੰਮਾਂ ਨੂੰ ਯਾਦ ਕਰ ਰਹੇ ਹਨ।
ਟੱਪਰੀਆਂ ਖੁਰਦ, 17 ਨਵੰਬਰ (ਬੂਥਗੜ੍ਹੀਆ)-ਵਿਧਾਨ ਸਭਾ ਹਲਕਾ ਬਲਾਚੌਰ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਹਲਕਾ ਇੰਚਾਰਜ ਸੰਦੀਪ ਚੌਧਰੀ ਹਨੀ ਟੌਂਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਬਾਦਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਕਾਲੀ ਦਲ ਬਾਦਲ ਹੀ ਇਕ ਅਜਿਹੀ ਪਾਰਟੀ ਹੈ, ਜਿਸ ਨੇ ਹਮੇਸ਼ਾ ਹੀ ਸੂਬੇ ਦੀ ਬਿਹਤਰੀ ਲਈ ਸੋਚਿਆ ਅਤੇ ਬੇਮਿਸਾਲ ਵਿਕਾਸ ਕਾਰਜ ਕਰਵਾਏ ਹਨ। ਇਸ ਕਰਕੇ ਸੂਬੇ ਦੇ ਲੋਕ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕਰਵਾਏ ਗਏ ਕੰਮਾਂ ਨੂੰ ਯਾਦ ਕਰ ਰਹੇ ਹਨ। ਹਨੀ ਟੌਂਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਜਿੱਥੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਹੈ ਉੱਥੇ ਹੀ ਲੋਕ ਭਲਾਈ ਸਕੀਮਾਂ ਲਾਗੂ ਕੀਤੀਆਂ ਹਨ । ਟੌਂਸਾਂ ਨੇ ਕਿਹਾ ਕਿ ਸੂਬੇ ਦੀਆਂ ਸਰਕਾਰਾਂ ਦਾ ਕੰਮ ਇਸ਼ਤਿਹਾਰਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਨਹੀਂ ਹੁੰਦਾ ਬਲਕਿ ਚੰਗਾ ਪ੍ਰਸ਼ਾਸਨ ਦੇਣਾ ਹੁੰਦਾ ਹੈ ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਫ਼ੇਲ੍ਹ ਸਾਬਤ ਹੋਈ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿੰਨੇ ਮਰਜ਼ੀ ਅਕਾਲੀ ਦਲ ਹੋਂਦ ਵਿਚ ਆ ਜਾਣ, ਪਰ ਸੂਬੇ ਦੇ ਲੋਕਾਂ ਨੇ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਹੀ ਮਾਨਤਾ ਦਿੱਤੀ ਹੈ।