19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੰਜਾਬ ਰੋਡਵੇਜ਼ ਕਰਮਚਾਰੀ ਦਲ ਦੀ ਚੋਣ

ਨਵਾਂਸ਼ਹਿਰ, 19 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਪੰਜਾਬ ਰੋਡਵੇਜ਼ ਕਰਮਚਾਰੀ ਦਲ ਦੀ ਚੋਣ ਸੰਬੰਧੀ ਦਵਿੰਦਰ ਸਿੰਘ ਥਾਂਦੀ, ਪ੍ਰਧਾਨ ਸੋਢੀ ਸਿੰਘ, ਗੁਰਮੇਲ ਸਿੰਘ ਲੋਧੀਪੁਰ, ਨਿਰਮ ਸਿੰਘ ਭਾਰਟਾ, ਮਨੋਹਰ ਸਿੰਘ ਲੌਗੀਆ, ਰਵਿੰਦਰ ਸਿੰਘ, ਪਰਮਜੀਤ ਸਿੰਘ, ਊਧਮ ਸਿੰਘ, ਜਸਵੰਤ ਸਿੰਘ, ਓਕਾਰ ਸਿੰਘ ਅਤੇ ਹੋਰ ਮੈਂਬਰਾਂ ਦੀ ਹਾਜ਼ਰੀ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਰਕਰਾਂ ਦੀਆਂ ਮੰਗਾਂ ਸੁਣੀਆਂ ਗਈਆਂ ਅਤੇ ਵਿਚਾਰਾਂ ਕੀਤੀਆਂ ਗਈਆਂ।

ਅਜੀਤ ਡੈਸਕ 20-11-2026
ਨਵਾਂਸ਼ਹਿਰ, 19 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਪੰਜਾਬ ਰੋਡਵੇਜ਼ ਕਰਮਚਾਰੀ ਦਲ ਦੀ ਚੋਣ ਸੰਬੰਧੀ ਦਵਿੰਦਰ ਸਿੰਘ ਥਾਂਦੀ, ਪ੍ਰਧਾਨ ਸੋਢੀ ਸਿੰਘ, ਗੁਰਮੇਲ ਸਿੰਘ ਲੋਧੀਪੁਰ, ਨਿਰਮ ਸਿੰਘ ਭਾਰਟਾ, ਮਨੋਹਰ ਸਿੰਘ ਲੌਗੀਆ, ਰਵਿੰਦਰ ਸਿੰਘ, ਪਰਮਜੀਤ ਸਿੰਘ, ਊਧਮ ਸਿੰਘ, ਜਸਵੰਤ ਸਿੰਘ, ਓਕਾਰ ਸਿੰਘ ਅਤੇ ਹੋਰ ਮੈਂਬਰਾਂ ਦੀ ਹਾਜ਼ਰੀ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਰਕਰਾਂ ਦੀਆਂ ਮੰਗਾਂ ਸੁਣੀਆਂ ਗਈਆਂ ਅਤੇ ਵਿਚਾਰਾਂ ਕੀਤੀਆਂ ਗਈਆਂ। ਉਪਰੰਤ ਸਰਬਸੰਮਤੀ ਨਾਲ ਚੋਣ ਕੀਤੀ ਗਈ, ਜਿਸ ਵਿੱਚ ਸੱਤਵੀਂ ਵਾਰ ਪ੍ਰਧਾਨ ਸੋਢੀ ਸਿੰਘ ਰਿਟਾਇਰਮੈਂਟ ਤੱਕ ਪ੍ਰਧਾਨ ਚੁਣੇ ਗਏ। ਇਸੇ ਤਰ੍ਹਾਂ ਪ੍ਰਧਾਨ ਵਰਿੰਦਰ ਸਿੰਘ ਸੋਢੀ ਸਿੰਘ ਦੇ ਸਹਿਯੋਗ ਵਿੱਚ ਅਤੇ ਉਹਨਾਂ ਤੋਂ ਬਾਅਦ ਪ੍ਰਧਾਨ ਬਣੇ ਰਹਿਣਗੇ। ਜਨਰਲ ਸਕੱਤਰ ਜਸਵਿੰਦਰ ਲਾਲ ਇੰਸਪੈਕਟਰ, ਚੇਅਰਮੈਨ ਕੇਵਲ ਸਿੰਘ, ਸੀਨੀਅਰ ਵਾਈਸ ਪ੍ਰਧਾਨ ਜਸਵਿੰਦਰ ਸਿੰਘ, ਕੈਸ਼ੀਅਰ ਸੰਦੀਪ ਸਿੰਘ ਮੱਲ੍ਹੀ, ਸੀਨੀਅਰ ਮੀਤ ਪ੍ਰਧਾਨ ਤਜਿੰਦਰ ਸਿੰਘ, ਦਫਤਰ ਸਕੱਤਰ ਜਗਮੀਤ ਸਿੰਘ ਸਟੋਰ ਕੀਪਰ, ਪ੍ਰੋਪੋਗੰਡਾ ਸਕੱਤਰ ਦਵਿੰਦਰ ਪਾਲ ਸਿੰਘ ਚੁਣੇ ਗਏ। ਇਸ ਮੌਕੇ ਨਵੇਂ ਚੁਣੇ ਪ੍ਰਧਾਨ ਸੋਢੀ ਸਿੰਘ ਨੇ ਕਿਹਾ ਕਿ ਜੋ ਵੀ ਮੈਨੂੰ ਜਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਣਗੇ ਅਤੇ ਵਰਕਰਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣਗੇ।
ਪਿਛਲੀ ਖ਼ਬਰ ਸਮਾਜ ਸੇਵੀ ਸਵ: ਜੱਗਾ ਰਾਮ ਨੂੰ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਦਸਮੇਸ਼ ਮਾਡਲ ਸਕੂਲ ਬਹਿਰਾਮ ਵਿਖੇ ਸਾਲਾਨਾ ਅਥਲੈਟਿਕ ਮੀਟ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।