19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਲਾਲੜੀਏ ਗੋਤ ਦੇ ਜਠੇਰਿਆਂ ਦਾ ਮੇਲਾ 22 ਨੂੰ

ਬੰਗਾ, 19 ਨਵੰਬਰ (ਕਰਮ ਲਧਾਣਾ) - ਲਾਲੜੀਏ ਗੋਤ ਦੇ ਜਠੇਰਿਆਂ ਦਾ ਸਲਾਨਾ ਸਮਾਗਮ ਕਰਾਉਣ ਸਬੰਧੀ ਕਮੇਟੀ ਦੇ ਪ੍ਰਧਾਨ ਜਸਵੀਰ ਸਿੰਘ ਪਲੀਆਂ ਕਲਾਂ ਦੀ ਅਗਵਾਈ ਵਿੱਚ ਮੀਟਿੰਗ ਹੋਈ। ਜਿਸ ਵਿੱਚ ਮੇਜਰ ਸਿੰਘ ਸੈਣੀ ਤੇ ਮਾਸਟਰ ਤਰਲੋਚਨ ਸਿੰਘ ਪਠਲਾਵਾ ਨੇ ਦੱਸਿਆ ਕਿ 20 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ।

ਅਜੀਤ ਡੈਸਕ 20-11-2026
ਬੰਗਾ, 19 ਨਵੰਬਰ (ਕਰਮ ਲਧਾਣਾ) - ਲਾਲੜੀਏ ਗੋਤ ਦੇ ਜਠੇਰਿਆਂ ਦਾ ਸਲਾਨਾ ਸਮਾਗਮ ਕਰਾਉਣ ਸਬੰਧੀ ਕਮੇਟੀ ਦੇ ਪ੍ਰਧਾਨ ਜਸਵੀਰ ਸਿੰਘ ਪਲੀਆਂ ਕਲਾਂ ਦੀ ਅਗਵਾਈ ਵਿੱਚ ਮੀਟਿੰਗ ਹੋਈ। ਜਿਸ ਵਿੱਚ ਮੇਜਰ ਸਿੰਘ ਸੈਣੀ ਤੇ ਮਾਸਟਰ ਤਰਲੋਚਨ ਸਿੰਘ ਪਠਲਾਵਾ ਨੇ ਦੱਸਿਆ ਕਿ 20 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। 22 ਨਵੰਬਰ ਦਿਨ ਐਤਵਾਰ ਨੂੰ ਭੋਗ ਪਾਏ ਜਾਣਗੇ। ਕੀਰਤਨੀ ਜਥਿਆਂ ਵਲੋਂ ਕੀਰਤਨ ਕੀਤਾ ਜਾਵੇਗਾ। ਭੋਗ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਮੀਟਿੰਗ ਵਿੱਚ ਬਲਦੇਵ ਸਿੰਘ ਬਰਨਾਲਾ, ਮੇਜਰ ਸਿੰਘ, ਗੁਰਦਿਆਲ ਸਿੰਘ ਪਠਲਾਵਾ, ਚਰਨ ਸਿੰਘ, ਸਰਬਜੀਤ ਸਿੰਘ ਪਠਲਾਵਾ, ਜਸਪਾਲ ਸਿੰਘ ਪਾਲਾ ਤੇ ਹੋਰ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਆਗਮਨ ਪੁਰਬ ਸੰਬੰਧੀ ਗੁ. ਨਾਨਕਸਰ ਹਕੀਮਪੁਰ ਵਿਖੇ ਸਮਾਗਮ 24 ਨੂੰ ਅਗਲੀ ਖ਼ਬਰ ਬਾਬਾ ਜੰਡ ਪੀਰ ਦਾ ਸਾਲਾਨਾ 2 ਰੋਜ਼ਾ ਜੋੜ ਮੇਲਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।