ਚੂਹੜ ਸਿੰਘ ਸਾਬਕਾ ਸਰਪੰਚ ਸਜਾਵਲਪੁਰ ਦਾ ਸਸਕਾਰ 22 ਨੂੰ
ਮਜਾਰੀ/ਸਾਹਿਬਾ, 20 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਪਿੰਡ ਸਜਾਵਲਪੁਰ ਨੇੜੇ ਮਜਾਰੀ ਦੇ ਸਾਬਕਾ ਸਰਪੰਚ ਚੂਹੜ ਸਿੰਘ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਉਹਨਾਂ ਦੀ ਮ੍ਰਿਤਕ ਦੇਹ ਦਾ ਸਸਕਾਰ ਉਹਨਾਂ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਦੇ ਵਿਦੇਸ਼ ਤੋਂ ਆਉਣ ਤੋਂ ਬਾਅਦ 22 ਨਵੰਬਰ ਦਿਨ ਐਤਵਾਰ ਨੂੰ ਪਿੰਡ ਸਜਾਵਲਪੁਰ ਦੀ ਸ਼ਮਸ਼ਾਨ ਘਾਟ ਵਿੱਚ ਸਵੇਰੇ 11 ਵਜੇ ਕੀਤਾ ਜਾਵੇਗਾ।
ਅਜੀਤ ਡੈਸਕ
21-11-2026