21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਧੀਆਂ ਹਰ ਖੇਤਰ ’ਚ ਦੇਸ਼ ਤੇ ਮਾਪਿਆਂ ਦਾ ਨਾਂਅ ਰੌਸ਼ਨ ਕਰ ਰਹੀਆਂ ਹਨ-ਡਾ. ਉਂਕਾਰ, ਮੈਡਮ ਦਲਜੀਤ

ਕਟਾਰੀਆਂ, 20 ਨਵੰਬਰ (ਪ੍ਰੇਮੀ ਸੰਧਵਾਂ)-ਗਰੀਬਾਂ ਤੇ ਦੁਖੀਆਂ ਦੀ ਪੈਰ-ਪੈਰ ’ਤੇ ਆਪਣੀ ਸਮਰਥਾ ਮੁਤਾਬਕ ਪਿਛਲੇ ਕਈ ਸਾਲਾਂ ਤੋਂ ਬਿਨਾਂ ਕਿਸੇ ਸਵਾਰਥ ਦੇ ਸੇਵਾ ਦਾ ਕਾਰਜ ਕਰ ਰਹੇ ਮਹਿੰਦਰਾ ਹਸਪਤਾਲ ਮੁਕੰਦਪੁਰ ਰੋਡ ਬੰਗਾ ਦੇ ਸੀਨੀਅਰ ਮੈਨੇਜਿੰਗ ਡਾਇਰੈਕਟਰ ਡਾ. ਉਂਕਾਰ ਸਿੰਘ ਤੇ ਸਮਾਜ ਸੇਵਿਕਾ ਮੈਡਮ ਦਲਜੀਤ ਕੌਰ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੇਵਾ ਤੋਂ ਵੱਡਾ ਕੋਈ ਹੋਰ ਪੁੰਨ ਨਹੀਂ, ਕਿਉਂਕਿ ਰੋਟੀ ਤੋਂ ਮੁਥਾਜ ਸੜਕਾਂ ’ਤੇ ਝੁੱਗੀ ਝੌਂਪੜੀਆਂ ਵਿੱਚ ਰਹਿ ਰਹੇ ਲੋਕਾਂ ਦੀ ਸਭ ਨੂੰ ਆਰਥਿਕ ਸਹਾਇਤਾ ਕਰਨੀ ਚਾਹੀਦੀ ਹੈ।

ਅਜੀਤ ਡੈਸਕ 21-11-2026
ਕਟਾਰੀਆਂ, 20 ਨਵੰਬਰ (ਪ੍ਰੇਮੀ ਸੰਧਵਾਂ)-ਗਰੀਬਾਂ ਤੇ ਦੁਖੀਆਂ ਦੀ ਪੈਰ-ਪੈਰ ’ਤੇ ਆਪਣੀ ਸਮਰਥਾ ਮੁਤਾਬਕ ਪਿਛਲੇ ਕਈ ਸਾਲਾਂ ਤੋਂ ਬਿਨਾਂ ਕਿਸੇ ਸਵਾਰਥ ਦੇ ਸੇਵਾ ਦਾ ਕਾਰਜ ਕਰ ਰਹੇ ਮਹਿੰਦਰਾ ਹਸਪਤਾਲ ਮੁਕੰਦਪੁਰ ਰੋਡ ਬੰਗਾ ਦੇ ਸੀਨੀਅਰ ਮੈਨੇਜਿੰਗ ਡਾਇਰੈਕਟਰ ਡਾ. ਉਂਕਾਰ ਸਿੰਘ ਤੇ ਸਮਾਜ ਸੇਵਿਕਾ ਮੈਡਮ ਦਲਜੀਤ ਕੌਰ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੇਵਾ ਤੋਂ ਵੱਡਾ ਕੋਈ ਹੋਰ ਪੁੰਨ ਨਹੀਂ, ਕਿਉਂਕਿ ਰੋਟੀ ਤੋਂ ਮੁਥਾਜ ਸੜਕਾਂ ’ਤੇ ਝੁੱਗੀ ਝੌਂਪੜੀਆਂ ਵਿੱਚ ਰਹਿ ਰਹੇ ਲੋਕਾਂ ਦੀ ਸਭ ਨੂੰ ਆਰਥਿਕ ਸਹਾਇਤਾ ਕਰਨੀ ਚਾਹੀਦੀ ਹੈ। ਜਿਸ ਦਾ ਫਲ ਇਕ ਨਾ ਇੱਕ ਦਿਨ ਜ਼ਰੂਰ ਮਿਲਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵੀ ਲੋਕ ਪੁੱਤਾਂ ਦੀ ਪ੍ਰਾਪਤੀ ਲਈ ਧੀਆਂ ਦਾ ਕੁੱਖ ਵਿੱਚ ਕਤਲ ਕਰਵਾਉਣ ਦੀ ਕੋਸ਼ਿਸ਼ ਕਰਦੇ ਹਨ, ਉਹ ਲੋਕ ਬਹੁਤ ਹੀ ਗਿਰੇ ਹੋਏ ਹੁੰਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀਆਂ ਲਾਡਲੀਆਂ ਧੀਆਂ ਨੂੰ ਮੁੰਡਿਆਂ ਨਾਲੋਂ ਵੀ ਵੱਧ ਪਿਆਰ ਕਰਨ। ਕਿਉਂਕਿ ਧੀਆਂ ਹਰ ਖੇਤਰ ਵਿੱਚ ਦੇਸ਼ ਤੇ ਮਾਪਿਆਂ ਦਾ ਨਾਂਅ ਰੌਸ਼ਨ ਕਰ ਰਹੀਆਂ ਹਨ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕਸਰ ਤੋਂ ਪ੍ਰਭਾਤ ਫੇਰੀਆਂ ਦੀ ਸ਼ੁਰੂਆਤ ਅਗਲੀ ਖ਼ਬਰ ਪਿੰਡ ਹੈਡੋਂ ਬੇਟ ਵਿਖੇ ਹੋਏ ਵਿਕਾਸ ਕੰਮਾਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਰਮਜੀਤ ਪੰਮਾ ਅਤੇ ਅਮਰਜੀਤ ਸੋਨੂੰ। ਪਿੰਡ ਹੈਡ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।