20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪੰਜਾਬ ਦੀ ‘ਆਪ’ ਸਰਕਾਰ ਹਰ ਫਰੰਟ ’ਤੇ ਫੇਲ੍ਹ- ਕਰਮਜੀਤ ਬਿੱਟੂ

ਬਹਿਰਾਮ, 20 ਨਵੰਬਰ (ਨਛੱਤਰ ਸਿੰਘ, ਸਰਬਜੀਤ ਸਿੰਘ) - ਆਮ ਆਦਮੀ ਪਾਰਟੀ ਦੀ ਸਰਕਾਰ ਝੂਠੇ ਵਾਅਦੇ ਅਤੇ ਝੂਠੇ ਇਨਕਲਾਬੀ ਬਣ ਕੇ ਸਤਾ ਵਿੱਚ ਆਏ ਪਰ ਲੋਕਾਂ ਦੇ ਵਾਅਦਿਆਂ ’ਤੇ ਖਰੇ ਨਹੀਂ ਉਤਰੇ। ਅੱਜ ਪੰਜਾਬ ਦੀ ਜਵਾਨੀ ਨਸ਼ਿਆਂ ਵਿੱਚ ਗਲਤਾਨ ਹੋ ਕੇ ਰਹਿ ਗਈ ਹੈ।

ਅਜੀਤ ਡੈਸਕ 21-11-2026
ਬਹਿਰਾਮ, 20 ਨਵੰਬਰ (ਨਛੱਤਰ ਸਿੰਘ, ਸਰਬਜੀਤ ਸਿੰਘ) - ਆਮ ਆਦਮੀ ਪਾਰਟੀ ਦੀ ਸਰਕਾਰ ਝੂਠੇ ਵਾਅਦੇ ਅਤੇ ਝੂਠੇ ਇਨਕਲਾਬੀ ਬਣ ਕੇ ਸਤਾ ਵਿੱਚ ਆਏ ਪਰ ਲੋਕਾਂ ਦੇ ਵਾਅਦਿਆਂ ’ਤੇ ਖਰੇ ਨਹੀਂ ਉਤਰੇ। ਅੱਜ ਪੰਜਾਬ ਦੀ ਜਵਾਨੀ ਨਸ਼ਿਆਂ ਵਿੱਚ ਗਲਤਾਨ ਹੋ ਕੇ ਰਹਿ ਗਈ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਮਜੀਤ ਸਿੰਘ ਬਿੱਟੂ ਸਕੱਤਰ ਪ੍ਰਦੇਸ਼ ਕਾਂਗਰਸ ਪੰਜਾਬ ਐਸ. ਸੀ ਵਿੰਗ ਨੇ ਕੀਤਾ। ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ‘ਰੰਗਲੇ ਪੰਜਾਬ ਨੂੰ’ ‘ਗੰਧਲਾ ਪੰਜਾਬ’ ਬਣਾ ਕੇ ਰੱਖ ਦਿੱਤਾ ਹੈ। ਜਿਸ ਦਾ ਖਮਿਆਜ਼ਾ ਹੁਣ ਇਸ ਪਾਰਟੀ ਨੂੰ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ। ਮੈਂ ਆਪਣੀ ਦਾਅਵੇਦਾਰੀ ਪਾਰਟੀ ਹਾਈ ਕਮਾਂਡ ਨੂੰ ਸੌਂਪਣ ਜਾ ਰਿਹਾ ਹਾਂ। ਜਿਸ ਦਾ ਫੈਸਲਾ ਪਾਰਟੀ ਹਾਈ ਕਮਾਂਡ ਕਰੇਗੀ। ਆਮ ਆਦਮੀ ਪਾਰਟੀ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਹੁਣ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਪੱਬਾਂ ਭਰ ਹੋਏ ਪਏ ਹਨ। ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਰੁਜ਼ਗਾਰ ਦੇ ਵਸੀਲੇ ਪੈਦਾ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਨਾਲ ਪੁਸ਼ਪਾ ਦੇਵੀ ਜ਼ਿਲ੍ਹਾ ਪ੍ਰਧਾਨ ਐਸ. ਸੀ ਮੋਰਚਾ, ਅਨੂ ਰਾਣੀ, ਗੋਬਿੰਦ ਪੰਡਿਤ, ਲਾਲ ਸਿੰਘ ਹਾਜਰ ਸਨ।
ਪਿਛਲੀ ਖ਼ਬਰ ਚੱਕ ਗੁਰੂ ਵਿਖੇ ਬੈਲ ਗੱਡੀਆਂ ਦੀ ਦੋਹਰੀ ਦੌੜ ਕੱਲ੍ਹ ਨੂੰ ਅਗਲੀ ਖ਼ਬਰ ਜਥੇਦਾਰ ਰਣਜੀਤ ਬੀਸਲਾ ਅਕਾਲੀ ਦਲ (ਬ) ਸਰਕਲ ਬਹਿਰਾਮ ਐਸ.ਸੀ. ਵਿੰਗ ਦੇ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।