ਵੋਟਰ ਸੂਚੀ ’ਚ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਹਿੱਤ 22 ਨਵੰਬਰ ਅਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ -ਐਸ.ਡੀ.ਐਮ ਬੰਗਾ
ਬੰਗਾ, 20 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਉਪ ਮੰਡਲ ਮੈਜਿਸਟਰੇਟ ਬੰਗਾ ਵਿਪਿਨ ਭੰਡਾਰੀ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਯੋਗਤਾ 1 ਜਨਵਰੀ 2027 ਦੇ ਆਧਾਰ ’ਤੇ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਵੋਟਰ ਸੂਚੀ ਵਿੱਚ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 22 ਨਵੰਬਰ ਅਤੇ 6 ਦਸੰਬਰ 2026 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਕੈਂਪ ਦੋਵੇਂ ਦਿਨ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਏ ਜਾਣਗੇ।
ਅਜੀਤ ਡੈਸਕ
21-11-2026