22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੀ ਸਮੀਖਿਆ ਲਈ ਮੀਟਿੰਗ 27 ਨੂੰ

ਨਵਾਂਸ਼ਹਿਰ, 21 ਨਵੰਬਰ (ਜਸਬੀਰ ਸਿੰਘ ਨੂਰਪੁਰ) - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (ਐਸ. ਐਸ.

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ 22-11-2026
ਨਵਾਂਸ਼ਹਿਰ, 21 ਨਵੰਬਰ (ਜਸਬੀਰ ਸਿੰਘ ਨੂਰਪੁਰ) - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (ਐਸ.ਐਸ.ਆਰ.) ਦੀ ਪ੍ਰਕਿਰਿਆ ਦੀ ਸਮੀਖਿਆ ਲਈ ਮੁੱਖ ਚੋਣ ਅਧਿਕਾਰੀ ਪੰਜਾਬ ਵੱਲੋਂ ਕਮਿਸ਼ਨਰ ਰੂਪਨਗਰ ਮੰਡਲ, ਰੂਪਨਗਰ ਵਿਨੈ ਬੁਬਲਾਨੀ, ਆਈ.ਏ.ਐੱਸ. ਨੂੰ ਇਲੈਕਟੋਰਲ ਰੋਲ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਇਲੈਕਟੋਰਲ ਰੋਲ ਅਬਜ਼ਰਵਰ ਵੱਲੋਂ 27 ਨਵੰਬਰ, ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹੇ ਦੇ ਸੰਸਦ ਮੈਂਬਰ, ਵਿਧਾਇਕਾਂ ਅਤੇ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ, ਸਕੱਤਰਾਂ ਅਤੇ ਕਨਵੀਨਰਾਂ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਮੌਕੇ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਉਹ ਜ਼ਿਲ੍ਹੇ ਦੇ ਕੁਝ ਪੋਲਿੰਗ ਬੂਥਾਂ ਦੀ ਜਾਂਚ ਵੀ ਕਰਨਗੇ। ਵੋਟਰ ਸੂਚੀ ਵਿੱਚ ਆਪਣੀ ਵੋਟ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ, ਇਤਰਾਜ਼ ਜਾਂ ਸਮੱਸਿਆ ਰੱਖਣ ਵਾਲਾ ਕੋਈ ਵੀ ਵਿਅਕਤੀ ਇਲੈਕਟੋਰਲ ਰੋਲ ਅਬਜ਼ਰਵਰ ਨਾਲ ਉਕਤ ਮਿਤੀ ਨੂੰ ਮਿਲ ਸਕਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਦੌਰਾਨ ਆਪਣੇ ਵੋਟ ਦੇ ਅਧਿਕਾਰ ਨਾਲ ਸਬੰਧਤ ਕਿਸੇ ਵੀ ਸਮੱਸਿਆ ਜਾਂ ਇਤਰਾਜ਼ ਬਾਰੇ ਨਿਰਧਾਰਤ ਮਿਤੀ ਨੂੰ ਅਬਜ਼ਰਵਰ ਦੇ ਧਿਆਨ ਵਿੱਚ ਲਿਆਉਣ, ਤਾਂ ਜੋ ਵੋਟਰ ਸੂਚੀਆਂ ਨੂੰ ਸਹੀ ਅਤੇ ਗਲਤੀ ਰਹਿਤ ਬਣਾਉਣ ਵਿੱਚ ਸਹਿਯੋਗ ਮਿਲ ਸਕੇ।
ਪਿਛਲੀ ਖ਼ਬਰ ਹੈਂਡਬਾਲ ਦੇ ਮੈਦਾਨ ’ਚ ਦੌਲਤਪੁਰ ਦੇ ਖਿਡਾਰੀਆਂ ਦੀ ਧਾਂਕ, ਸੱਤ ਖਿਡਾਰੀਆਂ ਦੀ ਸੂਬਾਈ ਟੀਮ ’ਚ ਚੋਣ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਹਿਰਾਮ ਵਿਖੇ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।