22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਨਸ਼ੇ ਦਾ ਸੇਵਨ ਕਰਦਾ ਨੌਜਵਾਨ ਸਦਰ ਥਾਣਾ ਨਵਾਂਸ਼ਹਿਰ ਪੁਲਿਸ ਵਲੋਂ ਕਾਬੂ

ਨਵਾਂਸ਼ਹਿਰ, 21 ਨਵੰਬਰ (ਜਸਬੀਰ ਸਿੰਘ ਨੂਰਪੁਰ) - ਥਾਣਾ ਸਦਰ ਪੁਲਿਸ ਵਲੋਂ ਬੀਤੇ ਕੱਲ੍ਹ ਨਸ਼ੇ ਦਾ ਸੇਵਨ ਕਰਦੇ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਸ.

ਅਜੀਤ ਡੈਸਕ 22-11-2026
ਨਵਾਂਸ਼ਹਿਰ, 21 ਨਵੰਬਰ (ਜਸਬੀਰ ਸਿੰਘ ਨੂਰਪੁਰ) - ਥਾਣਾ ਸਦਰ ਪੁਲਿਸ ਵਲੋਂ ਬੀਤੇ ਕੱਲ੍ਹ ਨਸ਼ੇ ਦਾ ਸੇਵਨ ਕਰਦੇ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਪੁਲਿਸ ਪਾਰਟੀ ਥਾਣੇ ਤੋਂ ਘੱਕੇਵਾਲ ਪੁਲੀ ਹੁੰਦੇ ਹੋਏ ਪਿੰਡ ਹੰਸਰੋਂ ਨੂੰ ਜਾ ਰਹੀ ਸੀ, ਜਦੋਂ ਪੁਲਿਸ ਪਾਰਟੀ ਘਾਲੇਵਾਲ ਪੁਲੀ ਤੋਂ ਲਿੰਕ ਨਹਿਰ ’ਤੇ ਨਾਲ-ਨਾਲ ਕਰੀਬ 100 ਮੀਟਰ ਅੱਗੇ ਪੁੱਜੀ ਤਾਂ ਦਰਖਤ ਕੋਲ ਉਹਨਾਂ ਨੂੰ ਇੱਕ ਸ਼ੱਕੀ ਨੌਜਵਾਨ ਦਿਖਾਈ ਦਿੱਤਾ ਉਸ ਸ਼ੱਕੀ ਨੌਜਵਾਨ ਨੂੰ ਫੜ੍ਹਨ ਉਪਰੰਤ ਉਸ ਕੋਲੋਂ ਸਿਲਵਰ ਪੇਪਰ, ਲਾਈਟਰ, ਮਰੋੜਿਆ ਹੋਇਆ 10 ਰੁਪਏ ਦਾ ਨੋਟ, ਖਾਲੀ ਪਾਣੀ ਦੀ ਬੋਤਲ ਆਦਿ ਬਰਾਮਦ ਹੋਈ। ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ ’ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਦੀ ਪਹਿਚਾਣ ਮੁਕੇਸ਼ ਚੌਹਾਨ ਪੁੱਤਰ ਸੰਦੇਸ਼ ਚੌਹਾਨ ਵਾਸੀ ਜਾਡਲਾ ਥਾਣਾ ਸਦਰ ਨਵਾਂਸ਼ਹਿਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਜੋਂ ਹੋਈ। ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛ-ਗਿੱਛ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਮੌਕੇ ਐਸ.ਐਚ.ਓ ਵਰਿੰਦਰ ਕੁਮਾਰ ਨਾਲ ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ।
ਪਿਛਲੀ ਖ਼ਬਰ ਝੰਡੇਰ ਕਲਾਂ ’ਚ ਕਾਂਗਰਸੀ ਵਰਕਰਾਂ ਦੀ ਪਾਰਟੀ ਹਿੱਤ ਮੀਟਿੰਗ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਕੌਲਗੜ੍ਹ ਵਿਖੇ ਤੰਬਾਕੂ ਮੁਕਤ ਅਭਿਆਨ ਤਹਿਤ ਜਾਗਰੂਕ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।