22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਡਾ. ਸੈਵੀ ਰਾਜਦੇਵ ਈ.ਐਨ.ਟੀ. ਸਰਜਨ ਨਿਯੁਕਤ

ਬੰਗਾ, 21 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਨੱਕ, ਕੰਨ ਅਤੇ ਗਲਾ (ਈ. ਐਨ.

ਅਜੀਤ ਡੈਸਕ 22-11-2026
ਬੰਗਾ, 21 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਨੱਕ, ਕੰਨ ਅਤੇ ਗਲਾ (ਈ.ਐਨ.ਟੀ.) ਵਿਭਾਗ ’ਚ ਡਾ. ਸੈਵੀ ਰਾਜਦੇਵ ਐਮ.ਬੀ.ਬੀ.ਐਸ., ਐਮ.ਐਸ., ਡੀ.ਐਨ.ਬੀ. (ਈ.ਐਨ.ਟੀ.), ਏ.ਏ.ਐਸ.ਸੀ ਨੂੰ ਈ.ਐਨ.ਟੀ. ਸਰਜਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਕੰਮ ਕਰਨਾ ਆਰੰਭ ਕਰ ਦਿੱਤਾ ਹੈ। ਇਹ ਜਾਣਕਾਰੀ ਹਸਪਤਾਲ ਪ੍ਰਬੰਧਕ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦਿੱਤੀ। ਉਹਨਾਂ ਦੱਸਿਆ ਕਿ ਡਾ. ਸੈਵੀ ਰਾਜਦੇਵ ਨੇ ਐਮ.ਬੀ.ਬੀ.ਐਸ. ਦੀ ਡਿਗਰੀ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ, ਲੁਧਿਆਣਾ ਤੋਂ ਅਤੇ ਐਮ.ਐਸ. (ਈ.ਐਨ.ਟੀ.) ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਤੋਂ ਪ੍ਰਾਪਤ ਕੀਤੀ ਹੈ। ਉਹ ਨੱਕ, ਕੰਨ ਅਤੇ ਗਲੇ ਦੀਆਂ ਬਿਮਾਰੀਆਂ ਦੇ ਜਰਨਲ ਅਪਰੇਸ਼ਨ ਕਰਨ ਤੋਂ ਇਲਾਵਾ ਆਧੁਨਿਕ ਡਿਜੀਟਲ ਤੇ ਲੇਜ਼ਰ ਤਕਨੀਕ ਨਾਲ ਵੀ ਅਪਰੇਸ਼ਨ ਤੇ ਇਲਾਜ ਕਰਨ ਦੇ ਮਾਹਿਰ ਡਾਕਟਰ ਹਨ। ਉਹ ਸਾਬਕਾ ਸੀਨੀਅਰ ਰੈਜ਼ੀਡੈਂਟ, ਸਰਕਾਰੀ ਮੈਡੀਕਲ ਕਾਲਜ ਪਟਿਆਲਾ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਪੀ.ਜੀ.ਆਈ.ਐਮ.ਈ.ਆਰ. ਚੰਡੀਗੜ੍ਹ ਅਤੇ ਇੰਡਸ ਹਸਪਤਾਲ, ਮੋਹਾਲੀ ਦਾ ਤਜ਼ਰਬਾ ਹੈ। ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਡਾ. ਸੈਵੀ ਰਾਜਦੇਵ ਰੋਜ਼ਾਨਾ ਸਵੇਰੇ 9 ਵਜੇ ਤੋਂ 3 ਵਜੇ ਤੱਕ ਮਰੀਜ਼ਾਂ ਦੀ ਜਾਂਚ ਕਰਨਗੇ।
ਪਿਛਲੀ ਖ਼ਬਰ ਬਾਬਾ ਗੋਲਾ ਸ. ਕੰ. ਸੀ. ਸੈ ਸਕੂਲ ਬੰਗਾ ਬਲਾਕ ਪੱਧਰੀ ਮੇਲੇ ’ਚ ਰਿਹਾ ਅੱਵਲ ਅਗਲੀ ਖ਼ਬਰ ‘ ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।