ਸਿੱਖ ਕੌਮ ਦੀ ‘ਮਿੰਨੀ ਪਾਰਲੀਮੈਂਟ’ ਵਿਚ ਮੁੜ ਮਿਲੀ ਅਹਿਮ ਜ਼ਿੰਮੇਵਾਰੀ
ਜਾਡਲਾ, 21 ਨਵੰਬਰ (ਹਰਕੰਵਲ ਸਿੰਘ ਕੌਲਗੜ੍ਹ)-ਸਿੱਖ ਕੌਮ ਦੀ ‘ਮਿੰਨੀ ਪਾਰਲੀਮੈਂਟ’ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਨੂੰ ਮੁੜ ਜੂਨੀਅਰ ਮੀਤ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਮਿਲਣ ’ਤੇ ਬੱਬਰ ਕਰਮ ਸਿੰਘ ਟਰੱਸਟ ਦੌਲਤਪੁਰ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈ ਦਿੱਤੀ ਗਈ ਹੈ। ਟਰੱਸਟ ਦੇ ਮੈਨੇਜਿੰਗ ਡਾਇਰੈਕਟਰ ਜਸਪਾਲ ਸਿੰਘ ਜਾਡਲੀ ਅਤੇ ਮੀਤ ਪ੍ਰਧਾਨ ਤਰਨਜੀਤ ਸਿੰਘ ਥਾਂਦੀ ਨੇ ਇਸ ਨਿਯੁਕਤੀ ਨੂੰ ਨਵਾਂਸ਼ਹਿਰ ਜ਼ਿਲ੍ਹੇ ਅਤੇ ਬਲਾਚੌਰ ਹਲਕੇ ਲਈ ਮਾਣਮੱਤੀ ਪ੍ਰਾਪਤੀ ਕਰਾਰ ਦਿੱਤਾ।
ਅਜੀਤ ਡੈਸਕ
22-11-2026