ਮੈਡੀਕਲ ਲੈਬੋਰੇਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਵਲੋਂ ਨਵ-ਨਿਯੁਕਤ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦਾ ਨਿੱਘਾ ਸਵਾਗਤ
ਨਵਾਂਸ਼ਹਿਰ, 21 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਮੈਡੀਕਲ ਲੈਬੋਰੇਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਵਲੋਂ ਸਿਵਲ ਸਰਜਨ ਦਫ਼ਤਰ ਵਿਖੇ ਨਵ-ਨਿਯੁਕਤ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
ਅਜੀਤ ਡੈਸਕ
22-11-2026