21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਡੀ.ਆਰ.ਸੀ. ਬੰਗਾ ਨੇ ਮਿਡਲ ਸਕੂਲ ਦੀ ਵਿਜ਼ਿਟ ਕੀਤੀ

ਪੋਜੇਵਾਲ ਸਰਾਂ, 21 ਨਵੰਬਰ (ਨਵਾਂਗਰਾਈਂ)-ਸਿੱਖਿਆ ਵਿਭਾਗ ਦੇ ਪ੍ਰਾਜੈਕਟ ‘ਮਿਸ਼ਨ ਸਮੱਰਥ ਅਤੇ ਸੀ. ਈ.

ਅਜੀਤ ਡੈਸਕ 22-11-2026
ਪੋਜੇਵਾਲ ਸਰਾਂ, 21 ਨਵੰਬਰ (ਨਵਾਂਗਰਾਈਂ)-ਸਿੱਖਿਆ ਵਿਭਾਗ ਦੇ ਪ੍ਰਾਜੈਕਟ ‘ਮਿਸ਼ਨ ਸਮੱਰਥ ਅਤੇ ਸੀ.ਈ.ਪੀ’ ਤਹਿਤ ਸਰਕਾਰੀ ਮਿਡਲ ਸਕੂਲ ਟੋਰੋਵਾਲ ਵਿਖੇ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਵਰਿੰਦਰ ਸਿੰਘ ਬੰਗਾ ਵਲੋਂ ਵਿਸ਼ੇਸ਼ ਤੌਰ ’ਤੇ ਵਿਜ਼ਿਟ ਕੀਤੀ। ਇਸ ਮੌਕੇ ਵਿਜ਼ਿਟ ਦੌਰਾਨ ਉਨ੍ਹਾਂ ਬੱਚਿਆਂ ਦੀ ਰੈਂਡਮ ਟੈਸਟਿੰਗ ਕੀਤੀ ਅਤੇ ਸਕੂਲ ਵਿੱਚ ਪ੍ਰਾਜੈਕਟ ਦੇ ਕੰਮ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਉਹਨਾਂ ਬੱਚਿਆਂ ਦੀ ਪਛਾਣ ਕੀਤੀ ਗਈ ਜੋ ਪੜ੍ਹਾਈ ਵਿੱਚ ਕੰਮਜ਼ੋਰ ਹਨ ਤੇ ਫਿਰ ਉਨ੍ਹਾਂ ਨੂੰ ਉਨ੍ਹਾਂ ਦੇ ਲੈਵਲ ਅਨੁਸਾਰ ਸਿੱਖਿਅਤ ਕੀਤਾ ਗਿਆ ਹੈ। ਉਨ੍ਹਾਂ ਬੱਚਿਆਂ ਦੀ ਪੜ੍ਹਾਈ ਦੀ ਜਾਂਚ ਕੀਤੀ ਅਤੇ ਸਕੂਲ ਵਿੱਚ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਹਨਾਂ ਪਹਿਲਾਂ ਸਵੇਰ ਦੀ ਸਭਾ ਦੌਰਾਨ ਬੱਚਿਆਂ ਨੂੰ ਵੱਖ-ਵੱਖ ਗਤੀਵਿਧੀਆਂ ਵੀ ਕਰਵਾਈਆਂ ਤੇ ਬੱਚਿਆਂ ਨੂੰ ਪੜ੍ਹਾਈ ਵਿੱਚ ਆਪਣਾ ਮਨ ਲਗਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਵਿੱਦਿਆ ਇੱਕ ਅਜਿਹੀ ਜਾਇਦਾਦ ਹੈ ਜਿਸ ਨੂੰ ਕੋਈ ਵੀ ਵੰਡ ਨਹੀਂ ਸਕਦਾ ਇਸ ਲਈ ਸਿੱਖਿਆ ਰੂਪੀ ਜਾਇਦਾਦ ਵੱਧ ਤੋਂ ਵੱਧ ਬਣਾਉਣੀ ਚਾਹੀਦੀ ਹੈ। ਇਸ ਮੌਕੇ ਉਹਨਾਂ ਸਟਾਫ ਨਾਲ ਵੀ ਮੀਟਿੰਗ ਕੀਤੀ। ਇਸ ਮੌਕੇ ਨਿਰਮਲ ਸਿੰਘ ਹੱਕਲਾ ਇੰਚਾਰਜ, ਮੈਡਮ ਸਵੀਟੀ, ਵੀ ਹਾਜਰ ਸਨ।
ਪਿਛਲੀ ਖ਼ਬਰ ਪਿੰਡ ਬਛੌੜੀ ਵਿਖੇ ਮਹਾਨ ਸ਼ਹੀਦੀ ਸਮਾਗਮ 22 ਤੋਂ ਸ਼ੁਰੂ ਅਗਲੀ ਖ਼ਬਰ ਗੁਰੂ ਰਵਿਦਾਸ ਧਰਮਸ਼ਾਲਾ ਪਿੰਡ ਸਾਧਪੁਰ ਵਲੋਂ ਪ੍ਰਕਾਸ਼ ਪੁਰਬ 24 ਨੂੰ ਮਨਾਇਆ ਜਾਵੇਗਾ-ਲੋਹਟੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।