23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸੰਤ ਬਾਬਾ ਸੇਵਾ ਦਾਸ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਅੱਜ

ਔੜ/ਝਿੰਗੜਾਂ, 22 ਨਵੰਬਰ (ਕੁਲਦੀਪ ਸਿੰਘ ਝਿੰਗੜ) - ਸੰਤ ਬਾਬਾ ਸੇਵਾ ਦਾਸ ਦੀ ਯਾਦ ਨੂੰ ਸਮਰਪਿਤ ਸਲਾਨਾ ਧਾਰਮਿਕ ਸਮਾਗਮ ਬ੍ਰਹਮ ਗਿਆਨੀ ਸੰਤ ਬਾਬਾ ਪੂਰਨ ਦਾਸ ਡੇਰਾ ਕਾਲੇਵਾਲ ਭਗਤਾਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੀਤਲ ਦਾਸ ਕਾਲੇਵਾਲ ਭਗਤਾਂ ਦੀ ਰਹਿਨੁਮਾਈ ਹੇਠ 23 ਨਵੰਬਰ ਦਿਨ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਝਿੰਗੜਾਂ ਦੇ ਧਾਰਮਿਕ ਅਸਥਾਨ ਨਾਲ ਜੁੜੇ ਠੇਕੇਦਾਰ ਪਰਸ ਰਾਮ ਦੇ ਗ੍ਰਹਿ ਵਿਖੇ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਸੰਤ ਬਾਬਾ ਸੀਤਲ ਦਾਸ ਨੇ ਦੱਸਿਆ ਕਿ ਸਵੇਰੇ 10 ਵਜੇ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਜਾਣਗੇ।

ਮੁੱਖ ਸੇਵਾਦਾਰ ਸੰਤ ਬਾਬਾ ਸੀਤਲ ਦਾਸ ਧਾਰਮਿਕ ਸਮਾਗਮ ਸੰਬੰਧੀ ਜਾਣਕਾਰੀ ਦਿੰਦੇ ਹੋਏ। 23-11-2026
ਔੜ/ਝਿੰਗੜਾਂ, 22 ਨਵੰਬਰ (ਕੁਲਦੀਪ ਸਿੰਘ ਝਿੰਗੜ) - ਸੰਤ ਬਾਬਾ ਸੇਵਾ ਦਾਸ ਦੀ ਯਾਦ ਨੂੰ ਸਮਰਪਿਤ ਸਲਾਨਾ ਧਾਰਮਿਕ ਸਮਾਗਮ ਬ੍ਰਹਮ ਗਿਆਨੀ ਸੰਤ ਬਾਬਾ ਪੂਰਨ ਦਾਸ ਡੇਰਾ ਕਾਲੇਵਾਲ ਭਗਤਾਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੀਤਲ ਦਾਸ ਕਾਲੇਵਾਲ ਭਗਤਾਂ ਦੀ ਰਹਿਨੁਮਾਈ ਹੇਠ 23 ਨਵੰਬਰ ਦਿਨ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਝਿੰਗੜਾਂ ਦੇ ਧਾਰਮਿਕ ਅਸਥਾਨ ਨਾਲ ਜੁੜੇ ਠੇਕੇਦਾਰ ਪਰਸ ਰਾਮ ਦੇ ਗ੍ਰਹਿ ਵਿਖੇ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਸੰਤ ਬਾਬਾ ਸੀਤਲ ਦਾਸ ਨੇ ਦੱਸਿਆ ਕਿ ਸਵੇਰੇ 10 ਵਜੇ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਜਾਣਗੇ। ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ। ਜਿਸ ਵਿੱਚ ਵੱਖ-ਵੱਖ ਕੀਰਤਨੀ ਜਥਿਆਂ ਤੇ ਕਲਾਕਾਰਾਂ ਤੋਂ ਇਲਾਵਾ ਵੱਖ-ਵੱਖ ਡੇਰਿਆਂ ਤੋ ਪੁੱਜੇ ਸੰਤ ਮਹਾਂਪੁਰਸ਼ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਅਸਥਾਨ ਨਾਲ ਜੁੜੀ ਸੰਗਤ ਨੂੰ ਵੱਧ ਤੋਂ ਵੱਧ ਸਮਾਗਮ ਵਿੱਚ ਪੁੱਜਣ ਲਈ ਕਿਹਾ। ਇਸ ਮੌਕੇ ਗੁਰਮੇਲ ਰਾਮ, ਜੋਗਾ ਰਾਮ, ਮਲਕੀਤ ਸਿੰਘ, ਕਸ਼ਮੀਰੀ ਲਾਲ, ਸਤਵਿੰਦਰ ਕੌਰ, ਕਮਲਜੀਤ ਕੌਰ, ਕਸ਼ਮੀਰ ਕੌਰ, ਨੀਲਮ ਰਾਣੀ, ਕ੍ਰਿਸ਼ਨ ਰਾਣੀ, ਅਲੀਸਾ ਪ੍ਰੀਤ ਕੌਰ, ਰਮਨ, ਪ੍ਰਭ, ਗੁਰਮੀਤ ਕੌਰ, ਬਲਵੀਰ ਰਾਮ ਮਨੀਸ਼ਾ, ਭਵਨਪ੍ਰੀਤ ਰੱਲ੍ਹ, ਲਵਪ੍ਰੀਤ ਸਿੰਘ, ਅਵਨੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਨੇ 21ਵੀਂ ਸੀਨੀਅਰ ਨੈਸ਼ਨਲ ਵੁੱਡਬਾਲ ਚੈਂਪੀਅਨਸ਼ਿਪ ਕਰਵਾਈ ਅਗਲੀ ਖ਼ਬਰ ਅੱਜ ਭਗਵਾਨ ਵਾਲਮੀਕਿ ਤੀਰਥ ਵਿਖੇ ਹੋਵੇਗੀ ਸਰੋਵਰ ਪੂਜਾ, ਮੱਛੀ ਨੂੰ ਪਾਈ ਜਾਵੇਗੀ ਸੋਨੇ ਦੀ ਨੱਥ- ਮਹੰਤ ਮਲਕੀਤ ਨਾਥ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।