23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਗੁਰਬਖਸ਼ ਸਿੰਘ ਖ਼ਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਬਣਨ ’ਤੇ ਪਤਵੰਤਿਆਂ ਵਲੋਂ ਵਧਾਈ

ਉਸਮਾਨਪੁਰ, 22 ਨਵੰਬਰ (ਸੰਦੀਪ ਮਝੂਰ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਲਾਚੌਰ ਰਾਖਵੇਂ ਹਲਕੇ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਦੇ ਲਗਾਤਾਰ ਤੀਸਰੀ ਵਾਰ ਸਰਬਸੰਮਤੀ ਨਾਲ ਜੂਨੀਅਰ ਮੀਤ ਪ੍ਰਧਾਨ ਬਣਾਏ ਜਾਣ ’ਤੇ ਪਰਵਿੰਦਰ ਪਾਲ ਸਿੰਘ ਰਠੌਰ ਯੂ. ਐਸ.

ਅਜੀਤ ਡੈਸਕ 23-11-2026
ਉਸਮਾਨਪੁਰ, 22 ਨਵੰਬਰ (ਸੰਦੀਪ ਮਝੂਰ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਲਾਚੌਰ ਰਾਖਵੇਂ ਹਲਕੇ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਦੇ ਲਗਾਤਾਰ ਤੀਸਰੀ ਵਾਰ ਸਰਬਸੰਮਤੀ ਨਾਲ ਜੂਨੀਅਰ ਮੀਤ ਪ੍ਰਧਾਨ ਬਣਾਏ ਜਾਣ ’ਤੇ ਪਰਵਿੰਦਰ ਪਾਲ ਸਿੰਘ ਰਠੌਰ ਯੂ. ਐਸ. ਏ, ਐਨ. ਆਰ. ਆਈ ਨੰਬਰਦਾਰ ਸੁਖਵਿੰਦਰ ਸਿੰਘ ਮਿੰਟੂ, ਅਪਰ ਅਪਾਰ ਸਿੰਘ ਅਟਵਾਲ, ਭੁਪਿੰਦਰ ਪਾਲ ਸਿੰਘ ਜਾਡਲਾ ਯੂ. ਐਸ. ਏ, ਸ਼ੇਰ ਸਿੰਘ ਚੌਹਾਨ ਯੂ. ਐਸ. ਏ, ਵਿਪਨ ਚੌਹਾਨ ਯੂ. ਐਸ. ਏ, ਠੇਕੇਦਾਰ ਗੁਰਜਿੰਦਰ ਸਿੰਘ ਦੌਲਤਪੁਰ ਆਦਿ ਨੇ ਵਧਾਈ ਦਿੰਦਿਆਂ ਕਿਹਾ ਹੈ ਕਿ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਨੇ ਹੁਣ ਤੱਕ ਆਪਣੇ ਕਾਰਜਕਾਲ ਦੌਰਾਨ ਬਹੁਤ ਹੀ ਵਧੀਆ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਕਿਹਾ ਕਿ ਜਥੇ. ਖਾਲਸਾ ਦੀ ਨਿਯੁਕਤੀ ਨਾਲ ਦੋਆਬਾ ਖੇਤਰ ਦਾ ਮਾਣ ਵਧਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਜਥੇ ਗੁਰਬਖਸ਼ ਸਿੰਘ ਖਾਲਸਾ ਨੂੰ ਸੌਂਪੀ ਗਈ ਜ਼ਿੰਮੇਵਾਰੀ ਉਹ ਪੂਰੀ ਤਨਦੇਹੀ ਅਤੇ ਇਮਾਨਦਾਰ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਪੀ.ਐਮ. ਸ੍ਰੀ ਸਕੂਲ ਰੱਤੇਵਾਲ ਵਿਖੇ ਦੋ-ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਸਿਵਲ ਹਸਪਤਾਲ ਬੰਗਾ ਵਿਖੇ ਪਲਸ ਪੋਲੀਓ ਮੁਹਿੰਮ ਤਹਿਤ ਬੂੰਦਾਂ ਪਿਲਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।