ਪੰਜਾਬ ’ਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ - ਜਗਜੀਤ ਸਿੰਘ ਬਲਾਕੀਪੁਰ
ਕਟਾਰੀਆਂ, 23 ਨਵੰਬਰ (ਪ੍ਰੇਮੀ ਸੰਧਵਾਂ) - ਸੀਨੀਅਰ ਕਿਸਾਨ ਤੇ ਮਜ਼ਦੂਰ ਆਗੂ ਜਗਜੀਤ ਸਿੰਘ ਬਲਾਕੀਪੁਰ, ਪਰਮਿੰਦਰ ਸਿੰਘ ਬੋਇਲ ਸਾਬਕਾ ਸਰਪੰਚ ਮਕਸੂਦਪੁਰ ਅਤੇ ਸੀਨੀਅਰ ਆਪ ਆਗੂ ਸੁਲੱਖਣ ਸਿੰਘ ਬੋਇਲ ਮਕਸੂਦਪੁਰ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ। ਕਿਉਂਕਿ ਸਰਕਾਰ ਨੇ ਜੋ ਵੀ ਲੋਕਾਂ ਨਾਲ ਵਾਅਦੇ ਕੀਤੇ ਸਨ ਸਰਕਾਰ ਉਹਨਾਂ ਵਾਅਦਿਆਂ ’ਤੇ ਖਰੀ ਉਤਰੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋ ਣਾਂ ਵਿੱਚ ਜੋ ਵੀ ਸਰਕਾਰ ਲੋਕਾਂ ਨਾਲ ਵਾਅਦੇ ਕਰੇਗੀ ਉਹਨਾਂ ਨੂੰ ਵੀ ਇੱਕ-ਇੱਕ ਕਰਕੇ ਪੂਰਾ ਕੀਤਾ ਜਾਵੇਗਾ।
ਕਟਾਰੀਆਂ, 23 ਨਵੰਬਰ (ਪ੍ਰੇਮੀ ਸੰਧਵਾਂ) - ਸੀਨੀਅਰ ਕਿਸਾਨ ਤੇ ਮਜ਼ਦੂਰ ਆਗੂ ਜਗਜੀਤ ਸਿੰਘ ਬਲਾਕੀਪੁਰ, ਪਰਮਿੰਦਰ ਸਿੰਘ ਬੋਇਲ ਸਾਬਕਾ ਸਰਪੰਚ ਮਕਸੂਦਪੁਰ ਅਤੇ ਸੀਨੀਅਰ ਆਪ ਆਗੂ ਸੁਲੱਖਣ ਸਿੰਘ ਬੋਇਲ ਮਕਸੂਦਪੁਰ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ। ਕਿਉਂਕਿ ਸਰਕਾਰ ਨੇ ਜੋ ਵੀ ਲੋਕਾਂ ਨਾਲ ਵਾਅਦੇ ਕੀਤੇ ਸਨ ਸਰਕਾਰ ਉਹਨਾਂ ਵਾਅਦਿਆਂ ’ਤੇ ਖਰੀ ਉਤਰੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋ ਣਾਂ ਵਿੱਚ ਜੋ ਵੀ ਸਰਕਾਰ ਲੋਕਾਂ ਨਾਲ ਵਾਅਦੇ ਕਰੇਗੀ ਉਹਨਾਂ ਨੂੰ ਵੀ ਇੱਕ-ਇੱਕ ਕਰਕੇ ਪੂਰਾ ਕੀਤਾ ਜਾਵੇਗਾ। ਕਿਉਂਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਲੋਕਾਂ ਦਾ ਭਲਾ ਤਾਂ ਕੀ ਸੋਚਣਾ ਸੀ, ਸਗੋਂ ਉਹਨਾਂ ਨੂੰ ਝੂਠੇ ਲਾਰੇ ਲਗਾ ਕੇ ਪੰਜਾਬ ਦੀ ਸਤਾ ਤਾਂ ਪ੍ਰਾਪਤ ਕੀਤੀ ਪਰ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਜਿਸ ਕਾਰਨ ਲੋਕਾਂ ਦਾ ਝੁਕਾ ਮੁੜ ਆਮ ਪਾਰਟੀ ਦੀ ਸਰਕਾਰ ਵੱਲ੍ਹ ਵੱਧ ਰਿਹਾ ਹੈ। ਸੀਨੀਅਰ ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਵਰਗ ਦੇ ਲੋਕਾਂ ਦਾ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਸ਼ੁਰੂ ਕਰਕੇ ਲੋਕਾਂ ਦਾ ਦਿਲ ਜਿੱਤਿਆ। ਜਿਸ ਕਾਰਨ ਸੂਬੇ ਦੇ ਲੋਕ ਮੁੜ ਪੰਜਾਬ ਅੰਦਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਬਣਾਉਣ ਨੂੰ ਉਤਾਵਲੇ ਹਨ। ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਪਾਰਟੀ ਵੱਡੀ ਜਿੱਤ ਪ੍ਰਾਪਤ ਕਰਕੇ ਮੁੜ ਸੂਬੇ ਵਿੱਚ ਆਪਣੀ ਸਰਕਾਰ ਬਣਾਵੇਗੀ।