24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਰੱਤੇਵਾਲ ਦੇ ਵੱਖ-ਵੱਖ ਸੈਂਟਰਾਂ ’ਚ ਪਿਲਾਈਆਂ ਪੋਲੀਓ ਰੋਕੂ ਬੁੰਦਾਂ

ਰੱਤੇਵਾਲ, 23 ਨਵੰਬਰ (ਅਸ਼ੋਕ ਕੁਮਾਰ ਲੀਲ) - ਪਿੰਡ ਰੱਤੇਵਾਲ ਵਿੱਚ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਤਹਿਤ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਮੁਹਿੰਮ ਦੌਰਾਨ ਪਿੰਡ ਵਿੱਚ ਬੂਥ ਲਗਾ ਕੇ ਅਤੇ ਘਰ-ਘਰ ਜਾ ਕੇ ਬੱਚਿਆਂ ਨੂੰ ਬੂੰਦਾਂ ਪਿਲਾਈਆਂ ਗਈਆਂ।

ਅਜੀਤ ਡੈਸਕ 24-11-2026
ਰੱਤੇਵਾਲ, 23 ਨਵੰਬਰ (ਅਸ਼ੋਕ ਕੁਮਾਰ ਲੀਲ) - ਪਿੰਡ ਰੱਤੇਵਾਲ ਵਿੱਚ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਤਹਿਤ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਮੁਹਿੰਮ ਦੌਰਾਨ ਪਿੰਡ ਵਿੱਚ ਬੂਥ ਲਗਾ ਕੇ ਅਤੇ ਘਰ-ਘਰ ਜਾ ਕੇ ਬੱਚਿਆਂ ਨੂੰ ਬੂੰਦਾਂ ਪਿਲਾਈਆਂ ਗਈਆਂ। ਆਂਗਣਵਾੜੀ ਸੈਂਟਰ ਡਾਕਟਰ ਅੰਬੇਡਕਰ ਨਗਰ ਰੱਤੇਵਾਲ ਵਿੱਚ ਆਸ਼ਾ ਵਰਕਰ ਸੁਨੀਤਾ ਰਾਣੀ ਅਤੇ ਆਂਗਣਵਾੜੀ ਵਰਕਰ ਬਲਵੀਰ ਕੌਰ ਨੇ ਵਿਸ਼ੇਸ਼ ਭੂਮਿਕਾ ਨਿਭਾਈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ ਆਸ਼ਾ ਵਰਕਰ ਮਨਜੀਤ ਕੌਰ ਅਤੇ ਆਂਗਣਵਾੜੀ ਹੈਲਪਰ ਜੋਗਿੰਦਰ ਕੌਰ ਨੇ ਆਪਣੀ ਡਿਊਟੀ ਨਿਭਾਈ। ਸਵੇਰ ਤੋਂ ਹੀ ਸਟਾਫ ਵੱਲੋਂ ਘਰ-ਘਰ ਜਾ ਕੇ ਮਾਪਿਆਂ ਨੂੰ ਜਾਗਰੂਕ ਕੀਤਾ ਤਾਂ ਜੋ ਇੱਕ ਵੀ ਬੱਚਾ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ, ਇਸ ਲਈ ਵਿਸ਼ੇਸ਼ ਯਤਨ ਕੀਤੇ ਗਏ ਅਤੇ ਨਾਲ ਹੀ ਅਪੀਲ ਕੀਤੀ ਕਿ ਪੋਲੀਓ ਵਰਗੀ ਖ਼ਤਰਨਾਕ ਬਿਮਾਰੀ ਤੋਂ ਬਚਾਅ ਦਾ ਇੱਕੋ-ਇੱਕ ਤਰੀਕਾ ਪੋਲੀਓ ਰੋਕੂ ਬੂੰਦਾਂ ਹੀ ਹਨ। ਭਾਰਤ ਪਹਿਲਾਂ ਹੀ ਪੋਲੀਓ ਮੁਕਤ ਹੋ ਚੁੱਕਾ ਹੈ, ਪਰ ਇਸ ਨੂੰ ਬਰਕਰਾਰ ਰੱਖਣ ਲਈ ਹਰ ਬੱਚੇ ਨੂੰ ਬੂੰਦਾਂ ਪਿਲਾਉਣੀਆਂ ਬਹੁਤ ਜ਼ਰੂਰੀ ਹਨ। ਪਿੰਡ ਵਾਸੀਆਂ ਨੇ ਵੀ ਮੁਹਿੰਮ ਵਿੱਚ ਵੱਧ-ਚੜ ਕੇ ਹਿੱਸਾ ਲਿਆ ਅਤੇ ਆਪਣੇ ਬੱਚਿਆਂ ਨੂੰ ਬੂਥਾਂ ’ਤੇ ਲੈ ਕੇ ਪਹੁੰਚੇ ਅਤੇ ਬੱਚਿਆਂ ਨੂੰ ਪੋਲੀਓ ਰੋਤੂ ਬੂੰਦਾ ਪਿਲਾ ਕੇ ਇਸ ਮੁਹਿੰਮ ਨੂੰ ਸਫਲ ਬਣਾਇਆ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਦਾ ਰੱਤੇਵਾਲ ਪਹੁੰਚਣ ’ਤੇ ਭਰਵਾਂ ਸਵਾਗਤ ਅਗਲੀ ਖ਼ਬਰ ਪੰਜਾਬ ’ਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ - ਜਗਜੀਤ ਸਿੰਘ ਬਲਾਕੀਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।