24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਸਮਝੌਤਾ ਇਤਿਹਾਸਕ ਫੈਸਲਾ: ਅਕਾਲੀ ਆਗੂ

ਉਸਮਾਨਪੁਰ, 24 ਨਵੰਬਰ (ਸੰਦੀਪ ਮਝੂਰ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਅੱਜ ਹੋਇਆ ਸਮਝੌਤਾ ਇਕ ਇਤਿਹਾਸਕ ਫੈਸਲਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਪਰਵਿੰਦਰ ਪਾਲ ਸਿੰਘ ਰਠੌਰ, ਸੁਖਵਿੰਦਰ ਸਿੰਘ ਮਿੰਟੂ ਜਾਡਲਾ ਅਤੇ ਅਪਰ ਅਪਾਰ ਸਿੰਘ ਅਟਵਾਲ ਆਦਿ ਨੇ ਕਿਹਾ ਕਿ ਪਹਿਲਾਂ ਵੀ ਅਕਾਲੀ ਭਾਜਪਾ ਗਠਜੋੜ ਸਰਕਾਰ ਨੇ ਮਰਹੂਮ ਸਾਬਕਾ ਮੁੱਖ ਮੰਤਰੀ ਸ.

ਅਜੀਤ ਡੈਸਕ 25-11-2026
ਉਸਮਾਨਪੁਰ, 24 ਨਵੰਬਰ (ਸੰਦੀਪ ਮਝੂਰ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਅੱਜ ਹੋਇਆ ਸਮਝੌਤਾ ਇਕ ਇਤਿਹਾਸਕ ਫੈਸਲਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਪਰਵਿੰਦਰ ਪਾਲ ਸਿੰਘ ਰਠੌਰ, ਸੁਖਵਿੰਦਰ ਸਿੰਘ ਮਿੰਟੂ ਜਾਡਲਾ ਅਤੇ ਅਪਰ ਅਪਾਰ ਸਿੰਘ ਅਟਵਾਲ ਆਦਿ ਨੇ ਕਿਹਾ ਕਿ ਪਹਿਲਾਂ ਵੀ ਅਕਾਲੀ ਭਾਜਪਾ ਗਠਜੋੜ ਸਰਕਾਰ ਨੇ ਮਰਹੂਮ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਸੂਬੇ ਦਾ ਰਿਕਾਰਡ ਤੋੜ ਵਿਕਾਸ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਅੱਜ ਵੀ ਲੋਕ ਉਕਤ ਵਿਕਾਸ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਉਕਤ ਗਠਜੋੜ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਅਕਾਲੀ ਭਾਜਪਾ ਗਠਜੋੜ ਭਾਰੀ ਬਹੁਮਤ ਨਾਲ ਸੱਤਾ ’ਤੇ ਕਾਬਜ਼ ਹੋਵੇਗਾ ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਮੁਬਾਰਕਾਂ-ਦਿਲਬਾਗ ਸਿੰਘ ਬਾਗੀ ਅਗਲੀ ਖ਼ਬਰ ਅਕਾਲੀ ਦਲ-ਭਾਜਪਾ ਗੱਠਜੋੜ ਸਿਆਸਤ ’ਚ ਨਵੇਂ ਸਮੀਕਰਨਾਂ ਦਾ ਸੰਕੇਤ-ਗੁਰਪ੍ਰੀਤ ਗੁੱਜਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।