24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਮੁਬਾਰਕਾਂ-ਦਿਲਬਾਗ ਸਿੰਘ ਬਾਗੀ

ਕਟਾਰੀਆਂ, 24 ਨਵੰਬਰ (ਪ੍ਰੇਮੀ ਸੰਧਵਾਂ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨੁੱਖਤਾ ਦੇ ਇਤਿਹਾਸ ਵਿੱਚ ਸੱਚ, ਪਿਆਰ, ਬਰਾਬਰਤਾ ਅਤੇ ਰੂਹਾਨੀ ਚਾਨਣ ਦਾ ਮਹਾਨ ਦਿਹਾੜਾ ਹੈ। ਗੁਰੂ ਸਾਹਿਬ ਨੇ ਸਮੁੱਚੀ ਦੁਨੀਆ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸਦੀਵੀ ਸੰਦੇਸ਼ ਦੇ ਕੇ ਜਾਤ-ਪਾਤ, ਊਚ-ਨੀਚ ਅਤੇ ਨਫ਼ਰਤ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਰਾਹ ਦਿਖਾਇਆ।

ਅਜੀਤ ਡੈਸਕ 25-11-2026
ਕਟਾਰੀਆਂ, 24 ਨਵੰਬਰ (ਪ੍ਰੇਮੀ ਸੰਧਵਾਂ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨੁੱਖਤਾ ਦੇ ਇਤਿਹਾਸ ਵਿੱਚ ਸੱਚ, ਪਿਆਰ, ਬਰਾਬਰਤਾ ਅਤੇ ਰੂਹਾਨੀ ਚਾਨਣ ਦਾ ਮਹਾਨ ਦਿਹਾੜਾ ਹੈ। ਗੁਰੂ ਸਾਹਿਬ ਨੇ ਸਮੁੱਚੀ ਦੁਨੀਆ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸਦੀਵੀ ਸੰਦੇਸ਼ ਦੇ ਕੇ ਜਾਤ-ਪਾਤ, ਊਚ-ਨੀਚ ਅਤੇ ਨਫ਼ਰਤ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਰਾਹ ਦਿਖਾਇਆ। ਮੇਰਾ ਵਿਸ਼ਵਾਸ ਹੈ ਕਿ ਗੁਰੂ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਨਾਲ ਹੀ ਦਿੱਤੀ ਜਾ ਸਕਦੀ ਹੈ। ਬਾਨੀ ਪ੍ਰਧਾਨ ਹੋਣ ਦੇ ਨਾਤੇ ਮੇਰੀ ਦਿਲੀ ਇੱਛਾ ਅਤੇ ਵਚਨਬੱਧਤਾ ਹੈ ਕਿ ਰੋਟਰੀ ਕਲੱਬ ਬੰਗਾ ਗ੍ਰੀਨ ਰਾਹੀਂ ਗੁਰੂ ਸਾਹਿਬ ਦੇ ਸਰਬੱਤ ਦੇ ਭਲੇ, ਸਾਂਝੀਵਾਲਤਾ ਅਤੇ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਪਿਛਲੀ ਖ਼ਬਰ ਬਣਖੰਡੀ ਸਾਹਿਬ ਅਟਾਲ ਮਜਾਰਾ ਵਿਖੇ ਸਾਲਾਨਾ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਸਮਝੌਤਾ ਇਤਿਹਾਸਕ ਫੈਸਲਾ: ਅਕਾਲੀ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।