ਜਥੇ. ਗੁਰਬਖਸ਼ ਸਿੰਘ ਖ਼ਾਲਸਾ ਦੀ ਤੀਜੀ ਵਾਰ ਚੋਣ ਸਿੱਖ ਸੰਗਤ ਦੇ ਵਿਸ਼ਵਾਸ ਦਾ ਪ੍ਰਤੀਕ-ਸਿਮਰਜੀਤ ਸਿੰਘ
ਔੜ, 24 ਨਵੰਬਰ (ਗੁਰਨਾਮ ਸਿੰਘ ਸੈਣੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਨੂੰ ਉਨ੍ਹਾਂ ਦੀਆਂ ਪੰਥਕ ਸੇਵਾਵਾਂ, ਯੋਗ ਅਗਵਾਈ ਅਤੇ ਸੰਸਥਾ ਪ੍ਰਤੀ ਸਮਰਪਣ ਨੂੰ ਮੁੱਖ ਰੱਖਦਿਆਂ ਤੀਜੀ ਵਾਰ ਸਰਬਸੰਮਤੀ ਨਾਲ ਜੂਨੀਅਰ ਮੀਤ ਪ੍ਰਧਾਨ ਚੁਣੇ ਜਾਣ ’ਤੇ ਸਿੱਖ ਸੰਗਤਾਂ ਅਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਆਸਟ੍ਰੇਲੀਆ ਵਾਸੀ ਸਿਮਰਜੀਤ ਸਿੰਘ ਨੇ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਨੂੰ ਇਸ ਅਹਿਮ ਜ਼ਿੰਮੇਵਾਰੀ ਲਈ ਵਿਸ਼ੇਸ਼ ਤੌਰ ’ਤੇ ਮੁਬਾਰਕਬਾਦ ਦਿੱਤੀ।
ਅਜੀਤ ਡੈਸਕ
25-11-2026