25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸੁੱਧਾਮਾਜਰਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕਾਠਗੜ੍ਹ, 25 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਗੁਰਦੁਆਰਾ ਸਿੰਘ ਸਭਾ ਸੁੱਧਾਮਾਜਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਉਤਸ਼ਾਹ ਤੇ ਸਤਿਕਾਰ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਈ।

ਅਜੀਤ ਡੈਸਕ 26-11-2026
ਕਾਠਗੜ੍ਹ, 25 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਗੁਰਦੁਆਰਾ ਸਿੰਘ ਸਭਾ ਸੁੱਧਾਮਾਜਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਉਤਸ਼ਾਹ ਤੇ ਸਤਿਕਾਰ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਈ। ਉਪਰੰਤ ਕੀਰਤਨ ਤੇ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ ਨਾਲ ਜੋੜਿਆ ਗਿਆ। ਇਸ ਮੌਕੇ ਦਾ ਮੁੱਖ ਆਕਰਸ਼ਣ ਇੰਟਰਨੈਸ਼ਨਲ ਢਾਡੀ ਜਸਦੀਪ ਸਿੰਘ ਨਾਗਰਾ ਮੈਹਿੰਦਪੁਰ ਵਾਲਿਆਂ ਦਾ ਜਥਾ ਰਿਹਾ। ਜਸਦੀਪ ਸਿੰਘ ਨਾਗਰਾ ਅਤੇ ਉਨ੍ਹਾਂ ਦੇ ਸਾਥੀ ਮਦਨ ਸਿੰਘ ਮੁਸਾਫ਼ਿਰ ਢਾਡੀ, ਬਲਕਾਰ ਸਿੰਘ ਬੇਲੀ ਅਤੇ ਕਾਬਲ ਸਿੰਘ ਰਠੌਰ ਨੇ ਢਾਡੀ ਵਾਰਾਂ ਰਾਹੀਂ ਗੁਰੂ ਨਾਨਕ ਦੇਵ ਜੀ ਦੇ ਜਨਮ, ਉਦਾਸੀਆਂ, ਸਿੱਖਿਆਵਾਂ ਅਤੇ ਮਨੁੱਖਤਾ ਨੂੰ ਦਿੱਤੇ ਸੰਦੇਸ਼ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਨੂੰ ਬੜੇ ਹੀ ਰਸਭਿੰਨੇ ਅੰਦਾਜ਼ ਵਿੱਚ ਸੁਣਾਇਆ। ਬੁਲਾਰਿਆਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਾਰੀ ਉਮਰ ਜਾਤ-ਪਾਤ, ਊਚ-ਨੀਚ ਅਤੇ ਨਫ਼ਰਤ ਦੇ ਖ਼ਿਲਾਫ਼ ਅਵਾਜ਼ ਬੁਲੰਦ ਕੀਤੀ। ਉਨ੍ਹਾਂ ਦਾ ਸੰਦੇਸ਼ ਅੱਜ ਵੀ ਉਹਨਾ ਹੀ ਪ੍ਰਸੰਗਿਕ ਹੈ, ਜਿੰਨਾ 555 ਸਾਲ ਪਹਿਲਾਂ ਸੀ। ਅੱਜ ਲੋੜ ਹੈ ਕਿ ਅਸੀਂ ਗੁਰੂ ਸਾਹਿਬ ਦੇ ਦੱਸੇ ਮਾਰਗ ’ਤੇ ਚੱਲ ਕੇ ਆਪਸੀ ਭਾਈਚਾਰਾ, ਪਿਆਰ ਅਤੇ ਸਾਂਝ ਨੂੰ ਮਜ਼ਬੂਤ ਕਰੀਏ।
ਪਿਛਲੀ ਖ਼ਬਰ ਗੁਰਦੁਆਰਾ ਸਲਵਾਣਾ ਸਾਹਿਬ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਲੰਗੜੋਆ ਦੇ ਵਿਕਾਸ ਲਈ ਕੁਲਵਿੰਦਰ ਸਿੰਘ ਪਾਬਲਾ ਨੇ ਅਮਰੀਕਾ ਤੋਂ ਭੇਜੇ ਸਾਢੇ ਚਾਰ ਲੱਖ ਰੁਪਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।