ਸਮੁੰਦੜਾ ਵਿਖੇ ਗੁਰੂ ਰਵਿਦਾਸ ਜੀ ਦੀ ਯਾਦ ’ਚ ਪਹੁੰਚੀ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ
ਸਮੁੰਦੜਾ, 26 ਨਵੰਬਰ (ਤੀਰਥ ਸਿੰਘ ਰੱਕੜ)-ਕਸਬਾ ਸਮੁੰਦੜਾ ਵਿਖੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਰਨਛੋਹ ਗੰਗਾ ਤੋਂ ਆਈ ਸ਼ੋਭਾ ਯਾਤਰਾ ਦਾ ਸਮੁੰਦੜਾ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸਮਾਜ ਸੇਵੀ ਦਲਜੀਤ ਸਿੰਘ ਬੈਂਸ ਅਤੇ ਰਾਜਕੁਮਾਰ ਪਾਲੇਵਾਲ ਵੱਲੋਂ ਸ਼ੋਭਾ ਯਾਤਰਾ ਵਿੱਚ ਸ਼ਾਮਲ ਮੁੱਖ ਪ੍ਰਬੰਧਕਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ।
ਅਜੀਤ ਡੈਸਕ
27-11-2026