26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪਿੰਡ ਮੀਰਪੁਰ ਲੱਖਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਔੜ/ਝਿੰਗੜਾਂ, 26 ਨਵੰਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਮੀਰਪੁਰ ਲੱਖਾ ਦੇ ਗੁਰਦੁਆਰਾ ਬਾਬਾ ਬ੍ਰਹਮਾ ਨੰਦ ਦਰਵਾਜ਼ੇ ਵਾਲੇ ਦੇ ਸਮੂਹ ਸੇਵਾਦਾਰਾਂ ਵਲੋਂ ਗ੍ਰਾਮ ਪੰਚਾਇਤ, ਪਿੰਡ ਵਾਸੀਆਂ ਅਤੇ ਐਨ. ਆਰ.

ਅਜੀਤ ਡੈਸਕ 27-11-2026
ਔੜ/ਝਿੰਗੜਾਂ, 26 ਨਵੰਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਮੀਰਪੁਰ ਲੱਖਾ ਦੇ ਗੁਰਦੁਆਰਾ ਬਾਬਾ ਬ੍ਰਹਮਾ ਨੰਦ ਦਰਵਾਜ਼ੇ ਵਾਲੇ ਦੇ ਸਮੂਹ ਸੇਵਾਦਾਰਾਂ ਵਲੋਂ ਗ੍ਰਾਮ ਪੰਚਾਇਤ, ਪਿੰਡ ਵਾਸੀਆਂ ਅਤੇ ਐਨ. ਆਰ. ਆਈ ਸੰਗਤਾਂ ਦੇ ਸਹਿਯੋਗ ਨਾਲ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਪਿੰਡ ਦੇ ਗੁਰਦੁਆਰਾ ਸ਼ਹੀਦ ਬਾਬਾ ਫਤਹਿ ਸਿੰਘ ਵਿਖੇ ਪੁੱਜਣ ’ਤੇ ਗੁਰਦੁਆਰਾ ਦੇ ਸੇਵਾਦਾਰਾਂ ਅਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ। ਉਥੇ ਵੱਖ-ਵੱਖ ਰਸਤਿਆਂ ਵਿੱਚ ਵੀ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਲਗਾਏ ਗਏ ਵੱਖ-ਵੱਖ ਪੜਾਵਾਂ ਵਿੱਚ ਗਿਆਨੀ ਪ੍ਰੀਤਮ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਦੇ ਜਥੇ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਉਥੇ ਨਗਰ ਕੀਰਤਨ ਮਗਰ ਚੱਲ ਰਹੀਆਂ ਸੰਗਤਾਂ ਵੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਉਪਮਾ ਦਾ ਗੁਣਗਾਨ ਕਰਕੇ ਆਪਣੀ ਹਾਜ਼ਰੀ ਲਗਵਾ ਰਹੀਆਂ ਸਨ। ਇਹ ਨਗਰ ਕੀਰਤਨ ਪਿੰਡ ਦੀ ਪ੍ਰਕਰਮਾ ਕਰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਪੁੱਜਾ। ਅੰਤ ’ਚ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵਲੋਂ ਨਗਰ ਕੀਰਤਨ ’ਚ ਸ਼ਾਮਿਲ ਸੰਗਤਾਂ ਨੂੰ ਸਤਿਗੁਰਾਂ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸਹਿਯੋਗ ਦੇਣ ਵਾਲੇ ਦਾਨੀ ਸੇਵਾਦਾਰਾਂ ਨੂੰ ਗੁਰੂ ਜੀ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਜਸਵਿੰਦਰ ਸਿੰਘ, ਕੁਲਦੀਪ ਸਿੰਘ, ਜਥੇਦਾਰ ਨਛੱਤਰ ਸਿੰਘ, ਕਸ਼ਮੀਰ ਸਿੰਘ, ਹਰਦੀਪ ਸਿੰਘ ਮੀਰਪੁਰ ਲੱਖਾ, ਗੁਰਮੀਤ ਸਿੰਘ, ਸੁਖਵਿੰਦਰ ਸਿੰਘ ਬੈਂਸ, ਗੁਰਿੰਦਰ ਸਿੰਘ, ਹਰਪਾਲ ਸਿੰਘ, ਅਮਨਦੀਪ ਸਿੰਘ, ਦੀਸ਼ਾ, ਅਮਰਜੀਤ ਸਿੰਘ, ਗੁਰਮੁੱਖ ਸਿੰਘ ਮੀਰਪੁਰ ਲੱਖਾ, ਪਰਮਜੀਤ ਸਿੰਘ, ਗਿਆਨੀ ਪ੍ਰੀਤਮ ਸਿੰਘ, ਗੁਲਜ਼ਾਰ ਸਿੰਘ, ਜੋਰਾਵਰ ਸਿੰਘ, ਸਰਪੰਚ ਗੁਰਪਾਲ ਕੌਰ, ਰਾਜਵਿੰਦਰ ਕੌਰ, ਹਰਪ੍ਰੀਤ ਕੌਰ, ਜਸਵਿੰਦਰ ਕੌਰ ਮੀਰਪੁਰ ਲੱਖਾ, ਬਲਵੀਰ ਕੌਰ, ਜਸਵਿੰਦਰ ਕੌਰ, ਪਰਮਿੰਦਰ ਕੌਰ, ਸਰਬਜੀਤ ਕੌਰ, ਸੰਦੀਪ ਕੌਰ, ਸੁਰਿੰਦਰ ਕੌਰ, ਹਰਪ੍ਰੀਤ ਕੌਰ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਚੱਕ ਰਾਮੂੰ ਵਿਖੇ ਨਗਰ ਕੀਰਤਨ ਅੱਜ ਅਗਲੀ ਖ਼ਬਰ ਐਸ.ਡੀ.ਐਮ ਬਲਾਚੌਰ ਵਲੋਂ ਰਾਮਗੜ੍ਹੀਆਂ ਵੈੱਲਫੇਅਰ ਬੋਰਡ ਦੇ ਮੈਂਬਰਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।