26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਚੱਕ ਰਾਮੂੰ ਵਿਖੇ ਨਗਰ ਕੀਰਤਨ ਅੱਜ

ਬਹਿਰਾਮ, 26 ਨਵੰਬਰ (ਸਰਬਜੀਤ ਸਿੰਘ ਚੱਕ ਰਾਮੂੰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਚੱਕ ਰਾਮੂੰ ਵਿਖੇ ਪ੍ਰਬੰਧਕ ਕਮੇਟੀ ਵਲੋਂ ਐਨ. ਆਰ.

ਅਜੀਤ ਡੈਸਕ 27-11-2026
ਬਹਿਰਾਮ, 26 ਨਵੰਬਰ (ਸਰਬਜੀਤ ਸਿੰਘ ਚੱਕ ਰਾਮੂੰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਚੱਕ ਰਾਮੂੰ ਵਿਖੇ ਪ੍ਰਬੰਧਕ ਕਮੇਟੀ ਵਲੋਂ ਐਨ. ਆਰ. ਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਗੁਰਮਤਿ ਸਮਾਗਮ 27 ਨਵੰਬਰ ਤੋਂ ਆਰੰਭ ਹੋਵੇਗਾ। ਇਸ ਸਬੰਧੀ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮੂਹ ਸਾਧ ਸੰਗਤ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ 27 ਨਵੰਬਰ ਦਿਨ ਸ਼ੁੱਕਰਵਾਰ ਨੂੰ ਨਿਸ਼ਾਨ ਸਾਹਿਬ ਚੜ੍ਹਾਏ ਜਾਣਗੇ ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਜਾਣਗੇ। 28 ਨਵੰਬਰ ਦਿਨ ਸ਼ਨੀਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ ਜਿਸ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਜਾਵੇਗੀ। ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਆਰੰਭ ਹੋਵੇਗਾ ਜੋ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪਹੁੰਚੇਗਾ ਉਪਰੰਤ ਪਿੰਡ ਦੀ ਪ੍ਰਕਰਮਾ ਕਰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਹੁੰਚ ਕੇ ਸਮਾਪਤੀ ਕਰੇਗਾ। ਨਗਰ ਕੀਰਤਨ ’ਚ ਭਾਈ ਜਗਜੀਤ ਸਿੰਘ ਮਾਨ ਦੇ ਕੀਰਤਨੀ ਜਥੇ ਅਤੇ ਭਾਈ ਅਮਰਜੀਤ ਸਿੰਘ ਭਰੋਲੀ ਦੇ ਢਾਡੀ ਜਥੇ ਵਲੋਂ ਸੰਗਤਾਂ ਨੂੰ ਗੁਰੂ ਜਸ ਨਾਲ ਨਿਹਾਲ ਕੀਤਾ ਜਾਵੇਗਾ। ਪ੍ਰਬੰਧਕ ਕਮੇਟੀ ਨੂੰ ਜਥੇਦਾਰ ਸਵਰਨਜੀਤ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਦੋਆਬਾ ਅਤੇ ਪ੍ਰਧਾਨ ਮਨਜੀਤ ਸਿੰਘ ਮੰਡੇਰ ਕੈਨੇਡਾ ਅਤੇ ਸਮੂਹ ਐਨ.ਆਰ. ਆਈ ਵੀਰਾਂ ਦਾ ਵਿਸ਼ੇਸ਼ ਸਹਿਯੋਗ ਹੈ। ।
ਪਿਛਲੀ ਖ਼ਬਰ ਨਵੋਦਿਆ ਵਿਦਿਆਲਿਆ ’ਚ ਛੇਵੀਂ ਦੇ ਦਾਖ਼ਲੇ ਦੀ ਦਾਖਲਾ ਪ੍ਰੀਖਿਆ ਭਲਕੇ ਅਗਲੀ ਖ਼ਬਰ ਪਿੰਡ ਮੀਰਪੁਰ ਲੱਖਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।