ਅਵਿਨਾਸ਼ ਰਾਏ ਖੰਨਾ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਭਾਜਪਾ ਦੇ ਚੋਣ ਮੈਨੀਫੈਸਟੋ ’ਚ ਦੇਣਗੇ ਉਚਿੱਤ ਥਾਂ-ਸਿੱਧੂ
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)-ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੂੰ ਪੰਜਾਬ ਦੀ ਚੋਣ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਭਾਜਪਾ ਕਿਸਾਨ ਮੋਰਚਾ ਐਡਵੋਕੇਟ ਰਾਜ ਗੁਲਜਿੰਦਰ ਸਿੰਘ ਸਿੱਧੂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ।
ਅਜੀਤ ਡੈਸਕ
28-11-2026