28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਭਲਕੇ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਹੋਵੇਗੀ ਵਿਸ਼ਾਲ ਰੋਸ ਰੈਲੀ-ਮਾਨ

ਬੰਗਾ, 27 ਨਵੰਬਰ (ਵਿ. ਪ੍ਰ)-ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਪੰਜਾਬ ਵਲੋਂ ਪੁਰਾਣੀ ਪੈਨਸ਼ਨ ਸਕੀਮ (ਓ.

ਅਜੀਤ ਡੈਸਕ 28-11-2026
ਬੰਗਾ, 27 ਨਵੰਬਰ (ਵਿ. ਪ੍ਰ)-ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਪੰਜਾਬ ਵਲੋਂ ਪੁਰਾਣੀ ਪੈਨਸ਼ਨ ਸਕੀਮ (ਓ.ਪੀ.ਐਸ) ਦੀ ਮੁਕੰਮਲ ਬਹਾਲੀ ਦੀ ਮੰਗ ਨੂੰ ਲੈ ਕੇ 29 ਨਵੰਬਰ ਦਿਨ ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਸਥਿਤ ਰਿਹਾਇਸ਼ ਦੇ ਬਾਹਰ ਇੱਕ ਵਿਸ਼ਾਲ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਪੰਜਾਬ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦਿਆਲ ਮਾਨ ਜ਼ਿਲ੍ਹਾ ਕਨਵੀਨਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸੱਤਾ ਸੰਭਾਲਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਉਪਰੰਤ ਪਹਿਲੀ ਕੈਬਨਿਟ ਮੀਟਿੰਗ ਵਿੱਚ ਹੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਜਾਵੇਗੀ। ਪਰ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਬਾਅਦ ਪੁਰਾਣੀ ਪੈਨਸ਼ਨ ਸਬੰਧੀ ਇੱਕ ਅਧੂਰਾ ਨੋਟੀਫਿਕੇਸ਼ਨ ਜਾਰੀ ਕਰਕੇ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਝਾੜ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਇਸ ਰੈਲੀ ਵਿੱਚ ਤਿੰਨ ਬੱਸਾਂ ਅਤੇ ਕਰੀਬ ਪੰਦਰਾਂ ਕਾਰਾਂ ਸ਼ਾਮਲ ਹੋਣਗੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਅੰਮਿਤ ਜਗੋਤਾ, ਭੁਪਿੰਦਰ ਲਾਲ, ਦਵਿੰਦਰ ਸੱਲਣ, ਸੰਦੀਪ ਸ਼ਰਮਾ, ਜਤਿੰਦਰ ਕੌਰ ਅਤੇ ਕਰਮਜੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ ਲੀਡਰਸ਼ਿਪ ਅਤੇ ਕਾਰਕੁਨਾਂ ਦੀ ਮੀਟਿੰਗ ਅਗਲੀ ਖ਼ਬਰ ਨੌਜਵਾਨ ’ ਤੇ ਤੇਜ਼ਾਬ ਸੁੱਟਣ ਦੇ ਮਾਮਲੇ ’ ਚ ਕਾਰੋਬਾਰੀ ਗ੍ਰਿਫ਼ਤਾਰ ਮਾਮੂਲੀ ਵਿਵਾਦ ਬਣਿਆ ਘਟਨਾ ਦਾ ਕਾਰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।