ਵਿਧਾਨ ਸਭਾ ਹਲਕਾ ਬੰਗਾ ਤੋਂ ਸੰਭਾਵੀ ਉਮੀਦਵਾਰ ਹੁਸਨ ਲਾਲ ਨੇ ਸਰਗਰਮੀਆਂ ਕੀਤੀਆਂ ਤੇਜ਼
ਗੁਣਾਚੌਰ, 27 ਨਵੰਬਰ (ਅਮਰੀਕ ਕਟਾਰੀਆ)-ਵਿਧਾਨ ਸਭਾ ਹਲਕਾ ਬੰਗਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਕਾਂਗਰਸ ਪਾਰਟੀ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸੰਭਾਵੀ ਉਮੀਦਵਾਰ ਵਜੋਂ ਹੁਸਨ ਲਾਲ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਤੌਰ ਡਿਪਟੀ ਕਮਿਸ਼ਨਰ ਰਹਿ ਚੁੱਕੇ ਹੁਸਨ ਲਾਲ ਸੇਵਾ ਮੁਕਤ ਆਈ.
ਗੁਣਾਚੌਰ, 27 ਨਵੰਬਰ (ਅਮਰੀਕ ਕਟਾਰੀਆ)-ਵਿਧਾਨ ਸਭਾ ਹਲਕਾ ਬੰਗਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਕਾਂਗਰਸ ਪਾਰਟੀ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸੰਭਾਵੀ ਉਮੀਦਵਾਰ ਵਜੋਂ ਹੁਸਨ ਲਾਲ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਤੌਰ ਡਿਪਟੀ ਕਮਿਸ਼ਨਰ ਰਹਿ ਚੁੱਕੇ ਹੁਸਨ ਲਾਲ ਸੇਵਾ ਮੁਕਤ ਆਈ.ਏ.ਐਸ ਅਫਸਰ ਜ਼ਿਲ੍ਹੇ ਦੀ ਰਗ ਰਗ ਤੋਂ ਵਾਕਫ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਉਨ੍ਹਾਂ ਦਾ ਨਾਂ ਵਿਧਾਨ ਸਭਾ ਹਲਕਾ ਬੰਗਾ ਤੋਂ ਬਤੌਰ ਕਾਂਗਰਸੀ ਉਮੀਦਵਾਰ ਉਭਰ ਕੇ ਸਾਹਮਣੇ ਆਇਆ ਸੀ ਪਰ ਉਨ੍ਹਾਂ ਦੇ ਕਹਿਣ ਮੁਤਾਬਕ ਕੁਝ ਕਾਰਨਾਂ ਕਰਕੇ ਉਹ ਚੋਣ ਮੈਦਾਨ ਵਿੱਚ ਨਹੀਂ ਉਤਰ ਸਕੇ। ਪਰ ਉਹਨਾਂ ਦਿਨਾਂ ਵਿੱਚ ਹੁਸਨ ਲਾਲ ਨੇ ਕਈ ਪਿੰਡਾਂ ਨੂੰ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਲਿਆ ਕੇ ਜ਼ਰੂਰ ਦੇ ਦਿੱਤੀਆਂ ਸਨ। 2027 ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਦੇ ਵੀ ਹੋ ਸਕਦਾ ਹੈ। ਪਰ ਵਿਧਾਨ ਸਭਾ ਹਲਕਾ ਬੰਗਾ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰਾਂ ਦੀ ਭਾਵੇਂ ਲਿਸਟ ਕਾਫੀ ਲੰਬੀ ਹੈ ਪਰ ਫਿਰ ਵੀ ਹੁਸਨ ਲਾਲ ਲੋਕਾਂ ਨਾਲ ਮੇਲ ਮਿਲਾਪ ਕਰਨ ਵਿੱਚ, ਕਾਂਗਰਸੀ ਵਰਕਰਾਂ ਨਾਲ ਤਾਲਮੇਲ ਕਰਨ ਵਿੱਚ ਸਭ ਤੋਂ ਅੱਗੇ ਦਿਖਾਈ ਦੇ ਰਹੇ ਹਨ। ਦਿਨੋ ਦਿਨ ਉਹਨਾਂ ਦੀਆਂ ਸਰਗਰਮੀਆਂ ਵਿੱਚ ਤੇਜੀ ਦੇਖਣ ਨੂੰ ਮਿਲ ਰਹੀ ਹੈ।