27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਜਥੇ. ਗੁਰਬਖਸ਼ ਸਿੰਘ ਖਾਲਸਾ ਦਾ ਹੋਇਆ ਸਨਮਾਨ

ਬੰਗਾ, 27 ਨਵੰਬਰ (ਵਿ. ਪ੍ਰ )-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਾਲਾਨਾ ਚੋਣ ਵਿੱਚ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਦੇ ਜੂਨੀਅਰ ਮੀਤ ਪ੍ਰਧਾਨ ਬਣਨ ’ਤੇ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦੇ ਪ੍ਰਿੰਸੀਪਲ ਡਾ.

ਅਜੀਤ ਡੈਸਕ 28-11-2026
ਬੰਗਾ, 27 ਨਵੰਬਰ (ਵਿ. ਪ੍ਰ )-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਾਲਾਨਾ ਚੋਣ ਵਿੱਚ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਦੇ ਜੂਨੀਅਰ ਮੀਤ ਪ੍ਰਧਾਨ ਬਣਨ ’ਤੇ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦੇ ਪ੍ਰਿੰਸੀਪਲ ਡਾ. ਰਣਜੀਤ ਸਿੰਘ, ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈ ਦਿੱਤੀ ਗਈ। ਜੂਨੀਅਰ ਮੀਤ ਪ੍ਰਧਾਨ ਬਣਨ ਉਪਰੰਤ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਵਲੋਂ ਕਾਲਜ ਪਹੁੰਚਣ ’ਤੇ ਪ੍ਰਿੰਸੀਪਲ ਡਾ. ਰਣਜੀਤ ਸਿੰਘ ਅਤੇ ਸਟਾਫ ਮੈਂਬਰਾਂ ਨੇ ਉਨ੍ਹਾਂ ਦਾ ਸਿਰੋਪਾਓ ਪਾ ਕੇ ਅਤੇ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ। ਇਸ ਮੌਕੇ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਨੇ ਕਿਹਾ ਕਿ ਪਾਰਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਉਨ੍ਹਾਂ ’ਤੇ ਇੱਕ ਵਾਰ ਫਿਰ ਭਰੋਸਾ ਕਰਕੇ ਜੂਨੀਅਰ ਮੀਤ ਪ੍ਰਧਾਨ ਜਿਹੀ ਵੱਡੀ ਜ਼ਿੰਮੇਵਾਰੀ ਸੌਂਪੀ ਹੈ ਜਿਸ ਨੂੰ ਉਹ ਪ੍ਰਮਾਤਮਾ ਦੇ ਭੈਅ ਵਿੱਚ ਰਹਿ ਕੇ ਤਨ ਦੇਹੀ ਨਾਲ ਨਿਭਾਉਣਗੇ। ਉਹਨਾਂ ਕਿਹਾ ਕਿ ਗੁਰਦੁਆਰਿਆਂ ਦੇ ਪ੍ਰਬੰਧਾਂ ਤੋਂ ਇਲਾਵਾ ਵਿੱਦਿਅਕ ਸੰਸਥਾਵਾਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਰਣਜੀਤ ਸਿੰਘ ਨੇ ਆਸ ਪ੍ਰਗਟ ਕੀਤੀ ਕਿ ਆਉਣ ਵਾਲੇ ਸਮੇਂ ਵਿਚ ਵੀ ਇਨ੍ਹਾਂ ਦੀ ਰਹਿਨੁਮਾਈ ਵਿੱਚ ਸ਼੍ਰੋਮਣੀ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਹੋਰ ਬੁਲੰਦੀ ਹਾਸਲ ਕਰਨਗੀਆਂ। ਇਸ ਮੌਕੇ ਸੰਸਥਾ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਮਨਜੀਤ ਸਿੰਘ ਅੜਕ ਵਲੋਂ ਹਲਕਾ ਨਵਾਂਸ਼ਹਿਰ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਅਗਲੀ ਖ਼ਬਰ ਮੇਹਲੀਆਣਾ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।