ਮੁਲਾਜ਼ਮ ਅਤੇ ਪੈਨਸ਼ਨਰ 3 ਦਸੰਬਰ ਨੂੰ ਸੰਤੋਸ਼ ਕਟਾਰੀਆ ਅਤੇ 4 ਦਸੰਬਰ ਨੂੰ ਡਾ. ਸੁੱਖੀ ਦਾ ਪੁਤਲਾ ਫੂਕਣਗੇ
ਨਵਾਂਸ਼ਹਿਰ, 28 ਨਵੰਬਰ (ਜਸਬੀਰ ਸਿੰਘ ਨੂਰਪੁਰ) - ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਸੂਬਾ ਤਾਲਮੇਲ ਕਮੇਟੀ ਵੱਲੋਂ ਉਲੀਕੇ ਗਏ 1 ਤੋਂ 5 ਦਸੰਬਰ ਤੱਕ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਪੁਤਲੇ ਫੂਕਣ ਅਤੇ 6 ਦਸੰਬਰ ਨੂੰ ਲੁਧਿਆਣਾ ਦੇ ਬੁੱਢੇ ਨਾਲੇ ਵਿੱਚ ਫੁੱਲ ਸੁੱਟਣ ਦੇ ਐਕਸ਼ਨ ਦੀ ਤਿਆਰੀ ਸਬੰਧੀ ਜ਼ਿਲ੍ਹਾ ਤਾਲਮੇਲ ਕਮੇਟੀ ਦੀ ਮੀਟਿੰਗ ਕੁਲਵਿੰਦਰ ਸਿੰਘ ਅਟਵਾਲ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫਤਰ ਦੇ ਮੀਟਿੰਗ ਹਾਲ ਵਿੱਚ ਕੀਤੀ ਗਈ। ਜਿਸ ਵਿੱਚ 3 ਦਸੰਬਰ ਨੂੰ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਦਾ ਪੁਤਲਾ ਫੂਕਣ ਅਤੇ 4 ਦਸੰਬਰ ਨੂੰ ਬੰਗਾ ਦੇ ਵਿਧਾਇਕ ਡਾਕਟਰ ਸੁਖਵਿੰਦਰ ਸੁੱਖੀ ਦਾ ਪੁਤਲਾ ਫੂਕਣ ਦਾ ਫੈਸਲਾ ਕੀਤਾ ਗਿਆ।
ਅਜੀਤ ਡੈਸਕ
29-11-2026