28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਵਿਧਾਇਕਾ ਸੰਤੋਸ਼ ਕਟਾਰੀਆ ਦੀ ਅਗਵਾਈ ਹੇਠ ਦਰਜਨਾਂ ਪਰਿਵਾਰਾਂ ਨੇ ਫੜਿਆ ‘ਆਪ’ ਦਾ ਪੱਲਾ

ਬਲਾਚੌਰ, 28 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਆਮ ਆਦਮੀ ਪਾਰਟੀ ਨੂੰ ਬਲਾਚੌਰ ਵਿੱਚ ਉਸ ਸਮੇਂ ਵੱਡਾ ਸਿਆਸੀ ਬੱਲ ਮਿਲਿਆ, ਜਦੋਂ ਵਾਰਡ ਨੰਬਰ 14 ਤੋਂ ਕਰਨੈਲ ਸਿੰਘ, ਜਰਨੈਲ ਸਿੰਘ, ਵਿਪਨ ਕੁਮਾਰ, ਲਖਵੀਰ ਸਿੰਘ, ਕੇਵਲ ਕ੍ਰਿਸ਼ਨ, ਸੰਜੀਵ ਕੁਮਾਰ ਅਤੇ ਜੀਵਨ ਕੁਮਾਰ ਸਮੇਤ ਦਰਜਨਾਂ ਪਰਿਵਾਰਾਂ ਨੇ ਸੀਨੀਅਰ ਆਗੂ ਜਸਵਿੰਦਰ ਸਿੰਘ ਸਿਆਣ ਦੀ ਪ੍ਰੇਰਨਾ ਸੱਦਕਾ ਵੱਖ-ਵੱਖ ਰਵਾਇਤੀ ਸਿਆਸੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ ਗਿਆ।

ਅਜੀਤ ਡੈਸਕ 29-11-2026
ਬਲਾਚੌਰ, 28 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਆਮ ਆਦਮੀ ਪਾਰਟੀ ਨੂੰ ਬਲਾਚੌਰ ਵਿੱਚ ਉਸ ਸਮੇਂ ਵੱਡਾ ਸਿਆਸੀ ਬੱਲ ਮਿਲਿਆ, ਜਦੋਂ ਵਾਰਡ ਨੰਬਰ 14 ਤੋਂ ਕਰਨੈਲ ਸਿੰਘ, ਜਰਨੈਲ ਸਿੰਘ, ਵਿਪਨ ਕੁਮਾਰ, ਲਖਵੀਰ ਸਿੰਘ, ਕੇਵਲ ਕ੍ਰਿਸ਼ਨ, ਸੰਜੀਵ ਕੁਮਾਰ ਅਤੇ ਜੀਵਨ ਕੁਮਾਰ ਸਮੇਤ ਦਰਜਨਾਂ ਪਰਿਵਾਰਾਂ ਨੇ ਸੀਨੀਅਰ ਆਗੂ ਜਸਵਿੰਦਰ ਸਿੰਘ ਸਿਆਣ ਦੀ ਪ੍ਰੇਰਨਾ ਸੱਦਕਾ ਵੱਖ-ਵੱਖ ਰਵਾਇਤੀ ਸਿਆਸੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ ਗਿਆ। ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕਾ ਬਲਾਚੌਰ ਹੋਏ ਵਿਕਾਸ ਕਾਰਜਾਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਇਸ ਮੌਕੇ ਸੁਨੀਲ ਕੌਸ਼ਲ ਨਗਰ ਕੌਸ਼ਲ ਪ੍ਰਧਾਨ, ਨਿਰਮਲਾ ਰਾਣੀ ਐਮ.ਸੀ, ਹਨੀ ਜੋਗੇਵਾਲ ਬਲਾਕ ਪ੍ਰਧਾਨ, ਜਸਵਿੰਦਰ ਸਿੰਘ ਸਿਆਣ, ਰਾਮਪਾਲ ਮਹੇਸ਼ੀ, ਸੁਰਿੰਦਰ ਭੱਟੀ, ਅਜੇਪਾਲ ਚੌਧਰੀ ਬਿੱਟੂ, ਕੁਲਦੀਪ ਕੁਮਾਰ, ਮਨਜੀਤ ਸਿੰਘ, ਸੁਰਿੰਦਰ ਸੀਹਮਾਰ, ਭੁਪਿੰਦਰ ਸਿੰਘ ਆਦਿ ਪਾਰਟੀ ਦੇ ਸਥਾਨਕ ਆਗੂ, ਵਰਕਰ ਅਤੇ ਵਾਰਡ ਵਾਸੀ ਵੀ ਹਾਜ਼ਰ ਸਨ। ਇਸ ਮੌਕੇ ਜਸਵਿੰਦਰ ਸਿਆਣ ਨੇ ਕਿਹਾ ਕਿ ਜਲਦੀ ਹੀ ਕਾਂਗਰਸ ਪਾਰਟੀ ਨਾਲ ਸਬੰਧਤ ਸਰਗਰਮ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਲਈ ਤਤਪਰ ਹਨ।
ਪਿਛਲੀ ਖ਼ਬਰ ਗ਼ਰੀਬੀ ਦੇ ਹਨੇਰੇ ਨੂੰ ਦੂਰ ਕਰਨ ਲਈ ਸਿੱਖਿਆ ਜ਼ਰੂਰੀ-ਕ੍ਰਿਪਾਲ ਸਿੰਘ ਅਗਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਹੇੜੀਆਂ ਵਿਖੇ ਸੰਵਿਧਾਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।